ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਤਾਵਰਣ ਦਿਵਸ ਦੇ ਪ੍ਰੋਗਰਾਮ 'ਚ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਮੋਹਾਲੀ ਵਿਖੇ ਦੁਪਹਿਰ 12 ਵਜੇ ਰੱਖਿਆ ਗਿਆ ਹੈ। ਇਸ ਪ੍ਰੋਗਰਾਮ 'ਚ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸ਼ਿਰੱਕਤ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਕੱਟ ਰਹੇ ਬੱਚਿਆਂ ਲਈ ਆਈ ਵੱਡੀ ਖ਼ਬਰ, ਧਿਆਨ ਦੇਣ ਮਾਪੇ
ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਪੰਜਾਬ ਸਟੇਟ ਵਾਤਾਵਰਣ ਐਵਾਰਡ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵਾਤਾਵਰਣ ਖੇਤਰ 'ਚ 50 ਕਰੋੜ ਤੋਂ ਜ਼ਿਆਦਾ ਦੇ ਚੈੱਕ ਵੀ ਵੰਡੇ ਜਾਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ ਦੇ ਲੋਕਾਂ ਨੂੰ ਕਰਨਾ ਪਵੇਗਾ ਪਰੇਸ਼ਾਨੀ ਦਾ ਸਾਹਮਣਾ, ਇਕ ਮਹੀਨੇ ਤੱਕ ਨਹੀਂ ਖੁੱਲ੍ਹੇਗੀ ਇਹ ਸੜਕ
ਮੁੱਖ ਮੰਤਰੀ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਦੀਆਂ ਕੁਦਰਤ ਵੱਲੋਂ ਰਚੀ ਕਾਇਨਾਤ ਨੂੰ ਪਿਆਰ ਤੇ ਸਾਂਭ-ਸੰਭਾਲ ਕਰਨ ਵਾਲਿਆਂ ਨੂੰ ਬਹੁਤ-ਬਹੁਤ ਵਧਾਈਆਂ। ਆਓ ਅਹਿਦ ਲਈਏ ਤੇ ਆਪਣੇ ਚੌਗਿਰਦੇ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖੀਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
BSF ਨੇ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾ ਰਹੇ ਪਾਕਿਸਤਾਨੀ ਡਰੋਨ ਨੂੰ ਡੇਗਿਆ
NEXT STORY