ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਸੈਸ਼ਨ ਵਿਚ ਪ੍ਰਵਾਸੀਆਂ ਦੇ ਮਸਲੇ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਸਪਸ਼ਟ ਕੀਤਾ ਹੁਸ਼ਿਆਰਪੁਰ ਵਿਚ ਹੋਏ ਵਹਿਸ਼ੀ ਕਤਲਕਾਂਡ ਦੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਸਲੇ 'ਤੇ ਕਾਂਗਰਸੀ ਆਗੂਆਂ ਦੇ ਵੱਖੋ-ਵੱਖਰੇ ਬਿਆਨਾਂ 'ਤੇ ਨਿਸ਼ਾਨਾ ਵੀ ਵਿੰਨ੍ਹਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਧਾਨ ਸਭਾ 'ਚ PM ਮੋਦੀ ਖ਼ਿਲਾਫ਼ ਨਾਅਰੇਬਾਜ਼ੀ! ਤਖ਼ਤੀਆਂ ਲੈ ਕੇ ਆਏ ਮੈਂਬਰ
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਸ਼ਿਆਰਪੁਰ 'ਚ ਬੜੀ ਬੇਰਹਿਮੀ ਤੇ ਗੈਰ-ਮਨੁੱਖੀ ਤਰੀਕੇ ਨਾਲ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫਾਸਟ ਟ੍ਰੈਕ ਅਦਾਲਤ ਰਾਹੀਂ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਅਪਰਾਧੀ ਦਾ ਕੋਈ ਧਰਮ, ਜਾਤ, ਦੇਸ਼ ਜਾਂ ਪ੍ਰਦੇਸ਼ ਨਹੀਂ ਹੁੰਦਾ। ਜੇ ਕੋਈ ਕਾਨੂੰਨ ਨੂੰ ਹੱਥ ਵਿਚ ਲੈਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਤੇ ਦਾ ਵੀ ਹੋਵੇ। ਉਨ੍ਹਾਂ ਕਿਹਾ ਕਿ ਜੇ ਕੋਈ ਜੁਰਮ ਕਰਦਾ ਹੈ ਤਾਂ ਉਸ ਨੂੰ ਅਸੀਂ ਹੋਰ ਸੂਬਿਆਂ ਤੇ ਦੇਸ਼ਾਂ ਤੋਂ ਵੀ ਕਾਬੂ ਕਰ ਕੇ ਲੈ ਆਉਂਦੇ ਹਾਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ ਰੁਪਏ, ਹੋ ਗਏ ਵੱਡੇ ਐਲਾਨ
ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਸ ਬਾਰੇ ਆਪ ਹੀ ਇਕਮੱਤ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਕਿਸਾਨ ਵਿੰਗ ਦਾ ਪ੍ਰਧਾਨ ਕਹਿੰਦਾ ਕਿ ਪ੍ਰਵਾਸੀਆਂ ਨੂੰ ਇੱਥੋਂ ਕੱਢ ਦਿਓ, ਜਦਕਿ ਇਨ੍ਹਾਂ ਦੀ ਪਾਰਟੀ ਦਾ ਪੰਜਾਬ ਪ੍ਰਧਾਨ ਬਿਹਾਰ ਜਾ ਕੇ ਕਹਿੰਦਾ ਕਿ ਇਨ੍ਹਾਂ ਬਿਨਾਂ ਸਾਡਾ ਸਰਦਾ ਹੀ ਨਹੀਂ। ਉਨ੍ਹਾਂ ਕਿਹਾ ਕਿ ਕਲਕੱਤਾ, ਛੱਤੀਸਗੜ੍ਹ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਆਦਿ ਵਿਚ ਵੀ ਬਹੁਤ ਸਾਰੇ ਪੰਜਾਬੀ ਰਹਿੰਦੇ ਹਨ, ਜੇ ਕੱਲ੍ਹ ਨੂੰ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਜਾਵੇ ਤਾਂ ਫ਼ਿਰ ਕੀ ਕਰਾਂਗੇ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ਨੂੰ ਲੱਗੀ ਅੱਗ, ਜਿਉਂਦੇ ਸੜ ਗਏ 4 ਲੋਕ
NEXT STORY