Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:27:23 PM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • CM ਮਾਨ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ, 869 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

PUNJAB News Punjabi(ਪੰਜਾਬ)

CM ਮਾਨ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ, 869 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

  • Edited By Vandana,
  • Updated: 10 Mar, 2024 09:03 AM
Sangrur-Barnala
cm mann inaugurated projects worth rs 869 crore
  • Share
    • Facebook
    • Tumblr
    • Linkedin
    • Twitter
  • Comment

ਚੀਮਾ ਮੰਡੀ/ਸੰਗਰੂਰ/ਕੌਹਰੀਆਂ/ਚੰਡੀਗੜ੍ਹ, (ਗੋਇਲ, ਬੇਦੀ, ਵਿਵੇਕ ਸਿੰਧਵਾਨੀ, ਸਿੰਗਲਾ, ਸ਼ਰਮਾ, ਅੰਕੁਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸੰਗਰੂਰ ਵਿਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਸ਼ਿੰਦਿਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਇਥੇ ਵਿਕਾਸ ਕ੍ਰਾਂਤੀ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਚਹੁੰਦੇ ਸਨ ਕਿ ਇਸ ਖਿੱਤੇ ਵਿਚ ਇਕ ਅਤਿ-ਆਧੁਨਿਕ ਹਸਪਤਾਲ ਹੋਵੇ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸੁਪਨਾ ਧੂਰੀ ਵਿਖੇ 80 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ, ਚੀਮਾ ਵਿਖੇ 30 ਬਿਸਤਰਿਆਂ ਵਾਲੇ ਰੂਰਲ ਹਸਪਤਾਲ ਅਤੇ ਕੌਰੀਆਂ ਵਿਖੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਸਥਾਪਨਾ ਨਾਲ ਸਾਕਾਰ ਹੋਇਆ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਹਸਪਤਾਲ ਦੇ ਅੰਦਰ ਹੀ ਮਰੀਜ਼ਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਹਰ ਹਸਪਤਾਲ ਵਿਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 829 ਆਮ ਆਦਮੀ ਕਲੀਨਿਕਾਂ ਵਲੋਂ ਪੰਜਾਬ ਵਿਚ ਸਿਹਤ ਸੰਭਾਲ ਖੇਤਰ ਵਿਚ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਆਪਣੀਆਂ ਬੀਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਗਸਤ, 2022 ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇਥੋਂ ਇਲਾਜ ਕਰਵਾ ਚੁੱਕੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਰੋਕਣ ਅਤੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿਚ ਰੋਜ਼ਾਨਾ ਸੜਕ ਹਾਦਸਿਆਂ ਵਿਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਰੋਕਣ, ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾਉਣਾ ਹੀ ਆਮ ਆਦਮੀ ਲਈ ਇਕੋ ਇਕ ਰਾਹ ਹੁੰਦਾ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਹੁਣ ਮਾਪਿਆਂ ਦੇ ਦਿਲ ਦੀ ਇੱਛਾ ਹੋਵੇਗੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਕਿਉਂਕਿ ਸਿੱਖਿਆ ਪ੍ਰਣਾਲੀ ਵਿਚ ਗੁਣਾਤਮਕ ਸੁਧਾਰ ਕੀਤਾ ਜਾ ਰਿਹਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਦੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ। ਇਸ ਪਾਵਰ ਪਲਾਂਟ ਦੀ ਖ਼ਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖ਼ੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।

ਵਿਰੋਧੀਆਂ ’ਤੇ ਨਿਸ਼ਾਨੇ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਸਿਆਸੀ ਆਗੂਆਂ ਕੋਲ ਆਮ ਆਦਮੀ ਦੀ ਭਲਾਈ ਲਈ ਨੀਅਤ ਦੀ ਘਾਟ ਸੀ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਿੱਜੀ ਲਾਭਾਂ ਲਈ ਸੂਬੇ ’ਚੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ ਅਤੇ ਇਨ੍ਹਾਂ ਦੇ ਰਿਜ਼ੋਰਟਾਂ ਅਤੇ ਫਾਰਮ ਹਾਊਸਾਂ ਦਾ ਲਗਜ਼ਰੀ ਟੈਕਸ ਮੁਆਫ਼ ਕੀਤਾ ਗਿਆ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਬਹੁਤ ਚੰਗੀ ਖ਼ਬਰ ਮਿਲੇਗੀ ਕਿਉਂਕਿ ਲੀਡਰਾਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਵੱਡੇ ਪੈਲੇਸ ਅਤੇ ਫਾਰਮ ਹਾਊਸਾਂ ਨੂੰ ਜਲਦੀ ਢਾਹ ਦਿੱਤਾ ਜਾਵੇਗਾ।

ਪੜ੍ਹੋ ਇਹ ਅਹਿਮ ਖ਼ਬਰ-UK ਦੀ ਸਾਬਕਾ ਪ੍ਰਧਾਨ ਮੰਤਰੀ ਥੈਰੇਸਾ ਮੇਅ ਨਹੀਂ ਲੜੇਗੀ ਚੋਣ, 27 ਸਾਲਾਂ ਬਾਅਦ ਛੱਡਿਆ MP ਦਾ ਅਹੁਦਾ

ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਸਿਆਸੀ ਆਗੂਆਂ ਨੇ ਲੋਕਾਂ ਨੂੰ ਲੁਭਾਉਣਾ ਸ਼ੁਰੂ ਕਰ ਦਿੱਤਾ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐੱਲ.ਪੀ.ਜੀ. ਦੀਆਂ ਕੀਮਤਾਂ ਵਿਚ ਕਟੌਤੀ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਉਨ੍ਹਾਂ ਨੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਪਰ ਹੁਣ ਉਹ ਭਾਅ ਵਿਚ ਕਟੌਤੀ ਕਰ ਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਨ੍ਹਾਂ ਜੁਮਲਿਆਂ ਦੇ ਝਾਂਸੇ ਵਿਚ ਨਾ ਆਉਣ ਦੀ ਸਲਾਹ ਦਿੱਤੀ ਕਿਉਂਕਿ ਅਜਿਹੇ ਆਗੂ ਦੋਗਲੇ ਚਰਿੱਤਰ ਵਾਲੇ ਹਨ ਅਤੇ ਅਜਿਹੇ ਜੁਮਲਿਆਂ ਨਾਲ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ 'ਚ ਵਾਪਸੀ ’ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਹੋ ਚੁੱਕਾ ਹੈ ਜੋ ਜਨਤਾ ਨਾਲੋਂ ਪੂਰੀ ਤਰ੍ਹਾਂ ਟੁੱਟਣ ਕਾਰਨ ਕਦੇ ਸੀਟ ਨਹੀਂ ਜਿੱਤ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਢੀਂਡਸਾ ਪਰਿਵਾਰ ਨੇ ਅਕਾਲੀ ਦਲ ਵਿਚ ‘ਘਰ ਵਾਪਸੀ’ ਹੋਣ ਦਾ ਦਾਅਵਾ ਕੀਤਾ ਹੈ ਪਰ ਉਹ ਹੁਣ ਕਦੇ ਵੀ ਆਮ ਲੋਕਾਂ ਦਾ ਦਿਲ ਨਹੀਂ ਜਿੱਤ ਸਕਦੇ ਕਿਉਂਕਿ ਆਮ ਲੋਕ ਜਾਣਦੇ ਹਨ ਕਿ ਇਹ ਆਗੂ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਚਾਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਸਮੇਂ ਇਨ੍ਹਾਂ ਲੋਕਾਂ ਨੂੰ ਸਿਆਸਤ ਤੋਂ ਸਨਿਆਸ ਲੈਣਾ ਚਾਹੀਦਾ ਹੈ, ਉਸ ਸਮੇਂ ਇਹ ਸਿਆਸੀ ਮੌਕਾ ਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀ ਵਫ਼ਾਦਾਰੀ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਦਾ ਫ਼ਿਕਰ ਹੈ ਅਤੇ ਨਾ ਹੀ ਸੂਬੇ ਦਾ, ਸਗੋਂ ਇਨ੍ਹਾਂ ਦਾ ਇਕੋ-ਇਕ ਮੰਤਵ ਸੱਤਾ ਹਾਸਲ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਨੂੰ ਛੱਡ ਕੇ ਸੂਬੇ ਵਿਚ ਪਿਛਲੇ 75 ਸਾਲਾਂ ਵਿਚ ਕੋਈ ਵਿਕਾਸ ਨਹੀਂ ਹੋਇਆ ਕਿਉਂਕਿ ਇਨ੍ਹਾਂ ਆਗੂਆਂ ਵਿਚ ਲੋਕਾਂ ਦੀ ਸੇਵਾ ਕਰਨ ਦਾ ਇਰਾਦਾ ਅਤੇ ਇੱਛਾ ਸ਼ਕਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦੀ ਪ੍ਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬੀਆਂ ਦਾ ਪੈਸਾ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪਹਿਲੀ ਵਾਰ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿਚ ਹੀ ਇਕ ਇਤਿਹਾਸ ਹੈ।

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਬਾਦਲ ਅਤੇ ਹੋਰ ਆਗੂ ਸੱਤਾ ਦਾ ਸੁੱਖ ਲੈਣ ਲਈ ਪੰਜਾਬ ਨਾਲ ਸਬੰਧਤ ਮੁੱਦਿਆਂ ’ਤੇ ਚੁੱਪੀ ਧਾਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਜਪਾ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਦੂਜੇ ਪਾਸੇ ਇਹ ਆਗੂ ਆਪਣੇ ਹਿੱਤਾਂ ਲਈ ਭਗਵਾ ਪਾਰਟੀ ਦੇ ਗੁਣ ਗਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਟਾਕਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ, ਜਦੋਂ ਕਿ ਸੱਚਾਈ ਇਹ ਹੈ ਕਿ ਆਜ਼ਾਦੀ ਦੇ ਸੰਘਰਸ਼ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਬਰਦਾਸ਼ਤ ਕਰਨ ਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਰੱਦ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Bhagwant Singh Maan
  • development work
  • foundation stone
  • project
  • ਭਗਵੰਤ ਸਿੰਘ ਮਾਨ
  • ਵਿਕਾਸ ਕਾਰਜ
  • ਨੀਂਹ ਪੱਥਰ
  • ਪ੍ਰੋਜੈਕਟ

16 ਮਹੀਨਿਆਂ 'ਚ 9 ਵਾਰ ਗੈਰਾਜ ਪਹੁੰਚੀ ਨਵੀਂ ਕਾਰ, ਕੰਜ਼ਿਊਮਰ ਕਮਿਸ਼ਨ ਨੇ ਕੰਪਨੀ ਨੂੰ ਠੋਕਿਆ ਜੁਰਮਾਨਾ

NEXT STORY

Stories You May Like

  • pm modi in tamilnadu
    ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • narendra modi  ladakh  project  inauguration
    ਪ੍ਰਧਾਨ ਮੰਤਰੀ ਮੋਦੀ ਨੇ ਲੱਦਾਖ 'ਚ 3,350 ਕਰੋੜ ਰੁਪਏ ਦੇ 5 ਪ੍ਰਮੁੱਖ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cm announces a cash prize for medal winning kabaddi players
    CM ਵਲੋਂ ਤਮਗਾ ਜੇਤੂ ਕਬੱਡੀ Players ਨੂੰ 1-1 ਕਰੋੜ ਰੁਪਏ ਇਨਾਮ ਦਾ ਐਲਾਨ ਤੇ ਕਲਾਸ-1 ਨੌਕਰੀਆਂ ਦਾ ਭਰੋਸਾ
  • e commerce companies sold goods worth rs 24 000 crore in festive sale
    ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
  • basmati will become 74 percent cheaper export of rice  businessmen
    74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • illicit affair of a married man leads to this situation
      ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +