ਬੁਢਲਾਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਚਾਨਕ ਬੁਢਲਾਡਾ ਦੇ ਸਿਵਲ ਹਸਪਤਾਲ ਵਿਖੇ ਜਾ ਪਹੁੰਚੇ। ਉਨ੍ਹਾਂ ਵੱਲੋਂ ਅਚਨਚੇਤ ਫ਼ੇਰੀ ਦੌਰਾਨ ਹਸਪਤਾਲ ਵਿਚ ਮੌਜੂਦ ਸਿਹਤ ਸਹੂਲਤਾਂ ਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਅਚਾਨਕ ਹੀ ਹਸਪਤਾਲ ਦੇ ਬਾਥਰੂਮ ਵੀ ਚੈੱਕ ਕੀਤੇ ਗਏ। ਉਨ੍ਹਾਂ ਕਿਹਾ ਕਿ ਜਦੋਂ ਕੋਈ ਨਿਰੀਖਣ ਹੁੰਦਾ ਹੈ ਤਾਂ ਕਈ ਵਾਰ ਦਿਖਾਵੇ ਲਈ ਵੀ ਸਾਫ਼-ਸਫ਼ਾਈ ਕਰ ਲਈ ਜਾਂਦੀ ਹੈ, ਪਰ ਇਸ ਦੌਰਾਨ ਬਾਥਰੂਮ ਕਦੇ ਵੀ ਸਾਫ਼ ਨਹੀਂ ਕੀਤੇ ਜਾਂਦੇ, ਇਸ ਲਈ ਉਨ੍ਹਾਂ ਵੱਲੋਂ ਬਾਥਰੂਮ ਚੈੱਕ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਮੁੱਖ ਮੰਤਰੀ ਮਾਨ ਵੱਲੋਂ ਤਕਰੀਬਨ 6 ਮਹੀਨੇ ਪਹਿਲਾਂ ਇਸ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਸੀ। ਅੱਜ ਉਨ੍ਹਾਂ ਵੱਲੋਂ ਅਚਨਚੇਤ ਹੀ ਇਨ੍ਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੁੱਖ ਮੰਤਰੀ ਦੇ ਫ਼ੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਪੁਸ਼ਪਾ 2' ਡਾਊਨਲੋਡ ਕਰਨ ਵਾਲਿਆਂ ਲਈ ਵੱਡੀ ਮੁਸੀਬਤ, ਜੇਲ੍ਹ ਜਾਣ ਦੇ ਨਾਲ-ਨਾਲ ਹੋਵੇਗਾ ਵਿੱਤੀ ਨੁਕਸਾਨ, ਜਾਣੋ ਕਿਵੇਂ ?
NEXT STORY