ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਸੂਬੇ ਦੇ 10 ਵੱਡੇ ਵੇਰਕਾ ਮਿਲਕ ਪਲਾਂਟਾਂ ਦੇ ਬਾਹਰ ਮੌਜੂਦਾ ਵੇਰਕਾ ਆਊਟਲੈੱਟਾਂ ਦੇ ਬੁਨਿਆਦੀ ਢਾਂਚੇ ਨੂੰ ਅਪਡੇਟ ਕਰਨ ’ਤੇ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਨਵੇਂ ਸਾਲ ਦੇ ਪਹਿਲੇ ਦਿਨ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੋਏ ਧਾਰਮਿਕ ਸਮਾਗਮ ’ਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਮੁੱਖ ਪਲਾਂਟਾਂ ਦੇ ਬਾਹਰ ਵੇਰਕਾ ਉਤਪਾਦਾਂ ਦੀ ਵਿਕਰੀ ਕਰਨ ਵਾਲੇ ਮੌਜੂਦਾ ਆਊਟਲੈੱਟਾਂ ਨੂੰ ਆਧੁਨਿਕ ਆਊਟਲੈਟਾਂ ’ਚ ਬਦਲਣ ਲਈ ਤਜਵੀਜ਼ਾਂ ਮੰਗੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਵੇਰਕਾ ਵੱਲੋਂ ਮੁਕੰਮਲ ਕੀਤੇ 160 ਕਰੋੜ ਦੇ ਪ੍ਰਾਜੈਕਟ ਨੂੰ ਲੋਕ ਅਰਪਣ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ Free ਸਫ਼ਰ ਕਰਨ ਵਾਲੀਆਂ ਬੀਬੀਆਂ ਦੀਆਂ ਲੱਗੀਆਂ ਮੌਜਾਂ, ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਉਨ੍ਹਾਂ ਕਿਹਾ ਕਿ ਸਰਕਾਰ ਵੇਰਕਾ ਆਊਟਲੈੱਟਸ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ’ਚ ਵੇਰਕਾ ਮਿਲਕ ਪਲਾਂਟਾਂ ਦੇ ਆਧੁਨਿਕੀਕਰਨ ਤੇ ਅਪਗ੍ਰੇਡੇਸ਼ਨ ਵੱਲ ਵੀ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਵੇਰਕਾ ਪਲਾਂਟ ਦੀ ਸਮਰੱਥਾ ਨੂੰ ਵਧਾਉਣ ਲਈ 325 ਕਰੋੜ ਰੁਪਏ ਦੀ ਲਾਗਤ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਜਲੰਧਰ ਪਲਾਂਟਾਂ ਦਾ ਵੀ 80-80 ਕਰੋੜ ਤੋਂ ਵੱਧ ਦੀ ਲਾਗਤ ਨਾਲ ਆਧੁਨਿਕੀਕਰਨ ਤੇ ਅਪਗ੍ਰੇਡੇਸ਼ਨ ਕੀਤਾ ਗਿਆ ਹੈ। ਇਸੇ ਤਰ੍ਹਾਂ ਮਿਲਕਫੈੱਡ ਦੇ ਦੋਵੇਂ ਫੀਡ ਪਲਾਂਟ ਵੀ ਬੁਨਿਆਦੀ ਢਾਂਚਾ ਅਪਗ੍ਰੇਡੇਸ਼ਨ ਅਧੀਨ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਪਵੇਗਾ ਮੀਂਹ! ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ 'ਚ ਜਾਰੀ ਕਰ 'ਤਾ Alert
ਉਨ੍ਹਾਂ ਕਿਹਾ ਕਿ ਮਿਲਕਫੈੱਡ ਦੁੱਧ ਉਤਪਾਦਕਾਂ ਨੂੰ ਉਨ੍ਹਾਂ ਦੇ ਦੁੱਧ ਦੀ ਬਿਹਤਰ ਕੀਮਤ ਦੇ ਕੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ ਮਿਲਕ ਪਲਾਂਟਾਂ ’ਤੇ ਸਟਾਫ਼ ਨੂੰ ਨਿਯੁਕਤ ਕਰਨ ਲਈ, ਉਨ੍ਹਾਂ ਦੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨ ਲਈ ਤਨਖ਼ਾਹ ਦੇ ਮੌਜੂਦਾ ਢਾਂਚੇ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਮਿਲਕਫੈੱਡ ਦੇ ਐੱਮ. ਡੀ. ਰਾਹੁਲ ਗੁਪਤਾ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਅਫ਼ਸਰਾਂ ਨੂੰ ਵੀ ਦਿੱਤਾ ਨਵੇਂ ਸਾਲ ਦਾ ਤੋਹਫ਼ਾ
NEXT STORY