ਚੰਡੀਗੜ੍ਹ (ਵੈੱਬ ਡੈਸਕ): ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। CM ਮਾਨ ਨੇ ਏਸ਼ੀਅਨ ਗੇਮਜ਼ ਵਿਚ ਹਾਕੀ ਦਾ ਫ਼ਾਈਨਲ ਮੁਕਾਬਲਾ ਵੇਖਣ ਲਈ ਜਾਪਾਨ ਜਾਣਾ ਸੀ, ਜਿਸ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਬਾਕਾਇਦਾ ਕੇਂਦਰ ਤੋਂ ਪਾਲੀਟਿਕਲ ਕਲੀਅਰੈਂਸ ਮੰਗੀ ਗਈ ਸੀ, ਪਰ ਕੇਂਦਰ ਵੱਲੋਂ ਇਹ ਮਨਜ਼ੂਰੀ ਨਹੀਂ ਦਿੱਤੀ ਗਈ।
ਆਮ ਆਦਮੀ ਪਾਰਟੀ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਆਗੂ ਨੇ ਦੱਸਿਆ ਕਿ ਕੇਂਦਰ ਵੱਲੋਂ ਮੁੱਖ ਮੰਤਰੀ ਮਾਨ ਨੂੰ ਜਾਪਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਾ ਹੈ। ਦੱਸ ਦਈਏ ਕਿ ਜੇਕਰ ਦੇਸ਼ ਦੇ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਨੇ ਵਿਦੇਸ਼ ਜਾਣਾ ਹੋਵੇ ਤਾਂ ਉਸ ਨੂੰ ਪ੍ਰੋਟੋਕੋਲ ਮੁਤਾਬਕ ਗ੍ਰਹਿ ਮੰਤਰਾਲੇ ਤੋਂ ਇਜਾਜ਼ਤ ਲੈਣੀ ਪੈਂਦੀ ਹੈ, ਤਾਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਸਬੰਧੀ ਤਾਲਮੇਲ ਕਰ ਕੇ ਸੁਰੱਖਿਆ ਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਲੋੜੀਂਦੀ ਤਿਆਰੀ ਕਰ ਸਕਣ।
ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ! ਪੂਰਾ ਮਾਮਲਾ ਸੁਣ ਹੈਰਾਨ ਰਹਿ ਜਾਵੋਗੇ
NEXT STORY