ਚੰਡੀਗੜ੍ਹ/ਸੁਨਾਮ (ਅੰਕੁਰ): ਅੱਜ ਪੰਜਾਬ ਦੇ ਲੋਕਾਂ ਨੂੰ ਵੱਡੇ ਤੋਹਫ਼ੇ ਮਿਲਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਦਰਅਸਲ, ਅੱਜ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਕਾਰਨ ਅੱਜ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਸ਼ਹੀਦ ਊਧਮ ਸਿੰਘ ਨੂੰ ਭਾਵਪੂਰਵਰਕ ਸ਼ਰਧਾਂਜਲੀ ਭੇਟ ਕਰਨ ਲਈ ਸੁਨਾਮ ਦੌਰੇ 'ਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗ ਗਈ ਨਵੀਂ ਪਾਬੰਦੀ! ਸਵੇਰੇ 7 ਵਜੇ ਤੋਂ ਬਾਅਦ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵੇਰੇ ਟਵੀਟ ਕਰ ਕੇ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਲਿਖਿਆ ਕਿ, "ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਜਲ੍ਹਿਆਂਵਾਲਾ ਬਾਗ਼ ਵਿਖੇ ਵਾਪਰੇ ਖ਼ੂਨੀ ਸਾਕੇ ਦਾ ਬਦਲਾ ਲੈ ਕੇ ਉਨ੍ਹਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤ 'ਚ ਮਜ਼ਦੂਰੀ ਕਰਦਿਆਂ ਮਜ਼ਦੂਰ ਦੀ ਮੌਤ, ਪਰਿਵਾਰ ਨੇ ਸਰਕਾਰ ਤੋਂ ਮਾਲੀ ਮਦਦ ਦੀ ਕੀਤੀ ਮੰਗ
NEXT STORY