ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਕ ਸਾਲ ਅੰਦਰ ਸੂਬੇ 'ਚ 35ਵਾਂ ਜੱਚਾ-ਬੱਚਾ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 8.59 ਕਰੋੜ ਦੀ ਲਾਗਤ ਨਾਲ 50 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ। ਇਹ ਹਸਪਤਾਲ ਪੂਰੀ ਤਰ੍ਹਾਂ ਨਾਲ ਆਧੁਨਿਕ ਤਕਨੀਕਾਂ ਨਾਲ ਲੈਸ ਹੈ ਅਤੇ ਅਸੀਂ ਲੋਕਾਂ ਨੂੰ ਜੋ ਗਾਰੰਟੀ ਦਿੱਤੀ, ਉਸ ਨੂੰ ਪੂਰਾ ਕਰ ਰਹੇ ਹਾਂ। ਇਸ ਤੋਂ ਇਲਾਵਾ ਅਸੀਂ 75 ਤੋਂ 100 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਦੀ ਤਿਆਰੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹੁਣ ਤੱਕ ਮੁਹੱਲਾ ਕਲੀਨਿਕਾਂ 'ਚ 31 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ।
ਇਹ ਵੀ ਪੜ੍ਹੋ : 2 ਬਾਈਕ ਸਵਾਰ ਕਾਰ ਰੁਕਵਾ ਕੇ ਬੋਲੇ-ਟਾਇਰ ਪੈਂਚਰ ਹੋ ਗਿਆ, ਫਿਰ ਦੇਖਦੇ ਹੀ ਦੇਖਦੇ ਜੋ ਹੋਇਆ...
ਦੂਜੀ ਪਤਨੀ ਨੂੰ ਲੈ ਕੇ ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ
ਇਸ ਮੌਕੇ ਆਪਣੇ ਦੂਜੇ ਵਿਆਹ ਨੂੰ ਲੈ ਕੇ ਵਿਰੋਧੀਆਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦਾ ਮੁੱਖ ਮੰਤਰੀ ਮਾਨ ਨੇ ਠੋਕਵਾਂ ਜਵਾਬ ਦਿੱਤਾ। ਉਨ੍ਹਾਂ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਤੰਜ ਕੱਸਦਿਆਂ ਕਿਹਾ ਕਿ ਉਹ ਕਹਿੰਦੇ ਸਨ ਕਿ ਭਗਵੰਤ ਮਾਨ ਦਾ ਬਿਆਨ ਸੀ ਕਿ ਸੱਤਾ ਸੰਭਾਲਣ ਤੋਂ ਬਾਅਦ ਉਹ ਬਦਲਾਅ ਲੈ ਕੇ ਆਉਣਗੇ ਪਰ ਉਨ੍ਹਾਂ ਨੇ ਬਦਲਾਅ ਦੇ ਨਾਂ 'ਤੇ ਸਿਰਫ ਦੂਜਾ ਵਿਆਹ ਕਰਵਾਇਆ ਹੈ। ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪਿਤਾ ਜੀ ਨੇ ਵੀ ਦੂਜਾ ਵਿਆਹ ਕਰਵਾਇਆ ਸੀ ਅਤੇ ਨਵਜੋਤ ਸਿੱਧੂ ਆਪਣੇ ਪਿਤਾ ਦੀ ਦੂਜੀ ਪਤਨੀ ਦੇ ਹੀ ਬੇਟੇ ਹਨ। ਜੇਕਰ ਉਨ੍ਹਾਂ ਦੇ ਪਿਤਾ ਨੇ ਦੂਜਾ ਵਿਆਹ ਨਾ ਕਰਵਾਇਆ ਹੁੰਦਾ ਹੈ ਤਾਂ ਨਵਜੋਤ ਸਿੱਧੂ ਦਾ ਅੱਜ ਕੋਈ ਵਜੂਦ ਨਹੀਂ ਹੋਣਾ ਸੀ।
ਇਹ ਵੀ ਪੜ੍ਹੋ : ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸ਼ਨੀਵਾਰ ਕਰਨਾ ਪਵੇਗਾ ਕੰਮ, ਜਾਰੀ ਹੋਏ ਹੁਕਮ
ਉਨ੍ਹਾਂ ਨੇ ਵਿਅੰਗ ਕੱਸਦਿਆਂ ਕਿਹਾ ਕਿ ਹੁਣ ਜੇਕਰ ਰਾਹੁਲ ਗਾਂਧੀ ਦਾ ਵਿਆਹ ਨਹੀਂ ਹੋ ਰਿਹਾ ਤਾਂ ਸਾਡਾ ਕੀ ਕਸੂਰ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਰੋਧੀ ਇਕ ਦਿਨ ਜਲੰਧਰ 'ਚ ਇਕੱਠੇ ਹੋ ਗਏ। ਇਸ ਇਕੱਠ ਦੌਰਾਨ ਉਨ੍ਹਾਂ ਦੇ ਵਿਧਾਇਕਾਂ ਨੂੰ ਮਟੀਰੀਅਲ ਤੱਕ ਕਿਹਾ ਗਿਆ ਪਰ ਸ਼ਾਇਦ ਉਹ ਇਹ ਗੱਲ ਭੁੱਲ ਗਏ ਕਿ ਇਨ੍ਹਾਂ ਨੂੰ ਲੋਕਾਂ ਨੇ ਹੀ ਚੁਣ ਕੇ ਵਿਧਾਨ ਸਭਾ 'ਚ ਭੇਜਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀਆਂ ਕੋਲ ਕੋਈ ਵੀ ਮੁੱਦਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ 'ਚ ਜਦੋਂ ਮੁੱਦੇ ਦੀ ਗੱਲ ਆਉਂਦੀ ਹੈ ਤਾਂ ਕਾਂਗਰਸ ਪਹਿਲਾਂ ਹੀ ਕਹਿ ਦਿੰਦੀ ਹੈ ਕਿ ਜਦੋਂ ਭਗਵੰਤ ਮਾਨ ਆਉਣਗੇ ਤਾਂ ਉਹ ਬਾਹਰ ਚਲੇ ਜਾਣਗੇ ਕਿਉਂਕਿ ਉਨ੍ਹਾਂ ਕੋਲ ਕੋਈ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਮੇਰੇ ਨਾਲ ਬੈਠਣ ਅਤੇ ਹਿਸਾਬ ਕਰਨ, ਮੇਰੇ ਕੋਲ ਇਕੱਲੀ-ਇਕੱਲੀ ਗੱਲ ਦਾ ਜਵਾਬ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪੰਜਾਬੀਆਂ ਦਾ ਜੋ ਖਜ਼ਾਨਾ ਲੁੱਟਿਆ ਹੈ, ਉਸ ਸਭ ਦਾ ਇਨ੍ਹਾਂ ਨੂੰ ਹਿਸਾਬ ਦੇਣਾ ਪਵੇਗਾ ਅਤੇ ਮੈਂ ਕਿਸੇ ਗੱਲੋਂ ਵੀ ਕਾਣਾ ਨਹੀਂ ਹਾਂ। ਸਵ. ਪ੍ਰਕਾਸ਼ ਸਿੰਘ ਬਾਦਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀ. ਯੂ. ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ 'ਚ ਹੁਣ ਉਨ੍ਹਾਂ ਦੀ ਕੇਂਦਰ ਨੂੰ ਲਿਖੀ ਚਿੱਠੀ ਸਾਹਮਣੇ ਆਈ ਹੈ ਤਾਂ ਅਕਾਲੀ ਦਲ ਕਹਿੰਦਾ ਹੈ ਕਿ ਉਨ੍ਹਾਂ ਨੇ ਚਿੱਠੀ 'ਚ ਹੀ ਇੰਨੀਆਂ ਸ਼ਰਤਾਂ ਲਿਖ ਦਿੱਤੀਆਂ ਸਨ ਕਿ ਕੇਂਦਰ ਇਸ ਨੂੰ ਸਵੀਕਾਰ ਹੀ ਨਾ ਕਰੇ। ਉਨ੍ਹਾਂ ਕਿਹਾ ਕਿ ਜੇਕਰ ਬਾਦਲ ਸਾਹਿਬ ਇੰਨੇ ਹੀ ਸਮਝਦਾਰ ਸੀ ਤਾਂ ਫਿਰ ਉਨ੍ਹਾਂ ਨੇ ਚਿੱਠੀ ਹੀ ਕਿਉਂ ਲਿਖੀ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੇ ਭ੍ਰਿਸ਼ਟਾਚਾਰ ਵਾਲੇ ਚੁੱਲ੍ਹੇ ਬੁੱਝ ਚੁੱਕੇ ਹਨ, ਇਸੇ ਲਈ ਉਹ ਇਨ੍ਹਾਂ 'ਚ ਦੁਬਾਰਾ ਅੱਗ ਮਚਾਉਣ ਨੂੰ ਫਿਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੈਂ ਗਲਤ ਹੋਵਾਂਗਾ ਤਾਂ ਲੋਕ ਮੈਨੂੰ 2024 ਜਾਂ 2027 'ਚ ਸਜ਼ਾ ਦੇ ਦੇਣਗੇ। ਅਖ਼ੀਰ 'ਚ ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾ ਕੇ ਹੀ ਹਟਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ ’ਚ ਚੱਲ ਰਹੇ ਵੱਡੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਵਿਦੇਸ਼ੀ ਕੁੜੀਆਂ ਹੋਈਆਂ ਬਰਾਮਦ
NEXT STORY