Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    1:34:42 PM

  • studying in canada usa has become expensive  these countries

    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ,...

  • workers going home for eid

    ਲਿਫ਼ਟ ਲੈ ਕੇ ਈਦ ਮਨਾਉਣ ਘਰ ਜਾਂਦੇ ਮਜ਼ਦੂਰਾਂ 'ਤੇ...

  • tax on gold jewelry abolished

    ਸੋਨੇ ਦੇ ਗਹਿਣਿਆਂ 'ਤੇ ਖ਼ਤਮ ਹੋਵੇ ਟੈਕਸ! ਭਾਰਤੀਆਂ...

  • courier companies on the radar of security agencies

    ਸੁਰੱਖਿਆ ਏਜੰਸੀਆਂ ਦੇ ਰਾਡਾਰ ’ਤੇ ਕੋਰੀਅਰ ਕੰਪਨੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਨੇ Live ਆ ਕੇ ਸ਼ਹੀਦ ਸ਼ੁਭਕਰਨ ਨੂੰ ਦਿੱਤੀ ਸ਼ਰਧਾਂਜਲੀ, ਜ਼ਿੰਮੇਵਾਰ ਖ਼ਿਲਾਫ਼ ਸਖ਼ਤ ਕਾਰਵਾਈ ਦਾ ਦਿਵਾਇਆ ਭਰੋਸਾ

PUNJAB News Punjabi(ਪੰਜਾਬ)

CM ਨੇ Live ਆ ਕੇ ਸ਼ਹੀਦ ਸ਼ੁਭਕਰਨ ਨੂੰ ਦਿੱਤੀ ਸ਼ਰਧਾਂਜਲੀ, ਜ਼ਿੰਮੇਵਾਰ ਖ਼ਿਲਾਫ਼ ਸਖ਼ਤ ਕਾਰਵਾਈ ਦਾ ਦਿਵਾਇਆ ਭਰੋਸਾ

  • Edited By Harpreet Singh,
  • Updated: 21 Feb, 2024 10:15 PM
Chandigarh
cm mann live on farmers protest
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੌਜਵਾਨ ਕਿਸਾਨ ਦੇ ਕਤਲ ਦੀ ਦਰਦਨਾਕ ਵੀਡੀਓ ਦੇਖੀ ਹੈ ਜੋ ਸਿਰਫ਼ ਆਪਣੇ ਜਮਹੂਰੀ ਹੱਕ ਦਾ ਪ੍ਰਗਟਾਵਾ ਕਰਨ ਲਈ ਉਥੇ ਗਿਆ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ ਅਤੇ ਉਹ ਸਮਾਜਿਕ ਅਤੇ ਆਰਥਿਕ ਤੌਰ ਉਤੇ ਇਸ ਪਰਿਵਾਰ ਦੀ ਮਦਦ ਕਰਨਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਆਪਹੁਦਰੇਪਣ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਆਪਣੇ ਪੱਧਰ ਉਤੇ ਪੂਰੀ ਵਾਹ ਲਾ ਦਿੱਤੀ ਤਾਂ ਕਿ ਸਾਡੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਗੋਲੀਆਂ, ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਹੋਰ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਮੈਂ ਤਾਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਪੁਲ ਦਾ ਕੰਮ ਕੀਤਾ ਤਾਂ ਕਿ ਗੱਲ ਕਿਸੇ ਤਣ-ਪੱਤਣ ਲੱਗ ਸਕੇ ਪਰ ਬਦਕਿਸਮਤੀ ਨਾਲ ਗੱਲ ਸਿਰੇ ਨਹੀਂ ਚੜ੍ਹੀ।”

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈਆਂ ਮੀਟਿੰਗਾਂ ਵਿੱਚੋਂ ਦੋ ਵਿੱਚ ਉਹ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਸਨ ਜਦਕਿ ਕੇਂਦਰ ਸਰਕਾਰ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਲਟਾ ਹਰਿਆਣਾ ਨੇ ਕੰਡਿਆਲੀ ਤਾਰਾਂ ਨਾਲ ਕਿਸਾਨਾਂ ਦਾ ਰਾਹ ਰੋਕਿਆ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੀ ਕੌਮੀ ਰਾਜਧਾਨੀ ਜਾ ਕੇ ਸ਼ਾਂਤਮਈ ਵਿਰੋਧ ਦਰਜ ਕਰਵਾਉਣਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਜ਼ਬਰਦਸਤੀ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕੌਮੀ ਰਾਜਧਾਨੀ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਲਈ ਕੁਝ ਜਗ੍ਹਾ ਅਲਾਟ ਕਰਨੀ ਚਾਹੀਦੀ ਸੀ ਪਰ ਇਸ ਦੀ ਬਜਾਏ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਿਆ ਅਤੇ ਉਨ੍ਹਾਂ 'ਤੇ ਤਾਕਤ ਦੀ ਵਰਤੋਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਅੰਨਦਾਤਿਆਂ ਦਾ ਘੋਰ ਅਪਮਾਨ ਹੈ ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਦੁੱਖ ਦੀ ਗੱਲ ਹੈ ਕਿ ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਲਈ 90 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਪੰਜਾਬੀਆਂ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿੱਚ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਸੁਣਨ ਦੀ ਬਜਾਏ ਉਨ੍ਹਾਂ ਦੀਆਂ ਹੱਕੀ ਮੰਗਾਂ ਤੋਂ ਪਾਸਾ ਵੱਟ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਆਖਰੀ ਮੀਟਿੰਗ 22 ਜਨਵਰੀ 2021 ਨੂੰ ਹੋਈ ਸੀ ਅਤੇ ਤਿੰਨ ਸਾਲਾਂ ਤੋਂ ਕੇਂਦਰ ਕਿਸਾਨਾਂ ਦੀਆਂ ਮੰਗਾਂ ਤੋਂ ਪਿੱਛੇ ਹਟ ਗਿਆ ਸੀ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਸ਼ਿਕਾਇਤਾਂ ਪ੍ਰਤੀ ਸੁਹਿਰਦ ਹੁੰਦੀ ਤਾਂ ਇਹੋ ਜਿਹੇ ਹਾਲਾਤ ਕਦੇ ਵੀ ਪੈਦਾ ਨਾ ਹੁੰਦੇ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸਿਰਫ਼ ਵਿਰੋਧੀ ਪਾਰਟੀਆਂ ਦੀ ਸੱਤਾ ਵਾਲੇ ਸੂਬਿਆਂ ਵਿੱਚ ਲੋਕਤੰਤਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦਾ ਹੀ ਫਿਕਰ ਹੈ ਅਤੇ ਆਮ ਆਦਮੀ ਦੀ ਭਲਾਈ ਉਨ੍ਹਾਂ ਦੇ ਏਜੰਡੇ ਵਿੱਚ ਕਿਤੇ ਵੀ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਜ਼ਾਲਮ ਹੁਕਮਰਾਨਾਂ ਨੂੰ ਲੋਕਾਂ ਦੇ ਹਿੱਤ ਅੱਖੋਂ ਪਰੋਖੇ ਕਰਕੇ ਸਿਰਫ਼ ਸੱਤਾ ਦਾ ਨਿੱਘ ਮਾਣਨ ਦੀ ਚਿੰਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅੰਦੋਲਨ ਸੂਬੇ ਦੀ ਆਰਥਿਕਤਾ ਉਤੇ ਵੱਡਾ ਪ੍ਰਭਾਵ ਪਾ ਸਕਦਾ ਹੈ ਜਿਸ ਕਰਕੇ ਉਹ ਇਸ ਮਸਲੇ ਦੇ ਸੁਖਾਵੇਂ ਹੱਲ ਲਈ ਯਤਨਸ਼ੀਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਹ ਕਦੇ ਨਹੀਂ ਚਾਹੁੰਦੇ ਸਨ ਕਿ ਸੂਬੇ ਅਤੇ ਇੱਥੋਂ ਦੇ ਲੋਕਾਂ ਨੂੰ ਆਰਥਿਕ ਤੌਰ ''ਤੇ ਨੁਕਸਾਨ ਝੱਲਣਾ ਪਵੇ, ਜਿਸ ਕਰਕੇ ਉਨ੍ਹਾਂ ਨੇ ਗੱਲਬਾਤ ਦੌਰਾਨ ਵਿਚੋਲਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਪਹਿਲੇ ਦਿਨ ਤੋਂ ਹੀ ਗੱਲਬਾਤ ਪ੍ਰਤੀ ਗੰਭੀਰ ਨਹੀਂ ਹੈ, ਜਿਸ ਕਾਰਨ ਅੱਜ ਸਥਿਤੀ ਵਿਗੜ ਗਈ ਹੈ।

ਮੁੱਖ ਮੰਤਰੀ ਨੇ ਸਾਫ ਤੌਰ ਉਤੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਕਿਉਂਕਿ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਹਰਿਆਣਾ ਸ਼ਾਂਤਮਈ ਕਿਸਾਨਾਂ ''ਤੇ ਤਾਕਤ ਦੀ ਵਰਤੋਂ ਕਰਕੇ ਅਮਨ-ਕਾਨੂੰਨ ਦੀ ਸਮੱਸਿਆ ਖੜ੍ਹੀ ਕਰ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਹੈ। ਭਗਵੰਤ ਸਿੰਘ ਮਾਨ ਨੇ ਭਾਜਪਾ ਆਗੂਆਂ ਨੂੰ ਮਨੀਪੁਰ ਅਤੇ ਇੱਥੋਂ ਤੱਕ ਕਿ ਹਰਿਆਣਾ ਦੇ ਨੂਹ ਇਲਾਕੇ ਵਿੱਚ ਅਮਨ-ਕਾਨੂੰਨ ਦੀ ਗੰਭੀਰ ਸਮੱਸਿਆ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਪੰਜਾਬ ਉਸ ਤੋਂ ਕਿਤੇ ਵੱਧ ਸ਼ਾਂਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਤੁਰੰਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੇ ਵਾਹਨ ਅਤੇ ਐਂਬੂਲੈਂਸਾਂ ਨੂੰ ਮੌਕੇ 'ਤੇ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਥਰੂ ਗੈਸ ਦੀ ਵਰਤੋਂ ਕਾਰਨ ਜ਼ਿਆਦਾਤਰ ਕਿਸਾਨਾਂ ਨੂੰ ਅੱਖਾਂ ਦੀ ਸਮੱਸਿਆ ਆ ਰਹੀ ਹੈ, ਇਸ ਲਈ ਸੂਬਾ ਸਰਕਾਰ ਦੇ ਦੋ ਮੰਤਰੀ, ਇੱਕ ਵਿਧਾਇਕ, ਜੋ ਅੱਖਾਂ ਦੇ ਮਾਹਿਰ ਹਨ, ਨੂੰ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਮੰਤਰੀ ਡਾ: ਬਲਬੀਰ ਪਟਿਆਲਾ ਵਿਖੇ ਅਜਿਹੇ ਸਾਰੇ ਮਾਮਲਿਆਂ ਦੀ ਨਿਗਰਾਨੀ ਕਰਨਗੇ, ਇਕ ਹੋਰ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਪਾਤੜਾਂ ਅਤੇ ਖਨੌਰੀ ਵਿਖੇ ਤਾਇਨਾਤ ਰਹਿਣਗੇ ਜਦਕਿ ਵਿਧਾਇਕ ਡਾ: ਚਰਨਜੀਤ ਸਿੰਘ ਚੰਨੀ ਰਾਜਪੁਰਾ ਦੇ ਹਸਪਤਾਲ ਵਿਚ ਤਾਇਨਾਤ ਰਹਿਣਗੇ।

ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤੇ ਜਾਣ ਦੇ ਸਵਾਲਾਂ ''ਤੇ ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ, “ਮੈਂ ਪੰਜਾਬ ਅਤੇ ਪੰਜਾਬੀਆਂ ਦੀ ਖਾਤਰ ਇਸ ਕੁਰਸੀ ਨੂੰ 100 ਵਾਰ ਠੁਕਰਾ ਸਕਦਾ ਹਾਂ। ਮੈਂ ਕੇਂਦਰ ਨੂੰ ਤਾੜਨਾ ਕਰਦਾ ਹਾਂ ਕਿ ਅਜਿਹੇ ਹੱਥਕੰਡਿਆਂ ਨਾਲ ਸਾਨੂੰ ਨਾ ਡਰਾਓ ਕਿਉਂਕਿ ਅਸੀਂ ਸੱਤਾ ਦੇ ਭੁੱਖੇ ਨਹੀਂ ਹਨ ਸਗੋਂ ਅਸੀਂ ਤਾਂ ਸਿਰਫ ਲੋਕਾਂ ਅਤੇ ਸੂਬੇ ਦੀ ਸੇਵਾ ਕਰਨ ਲਈ ਸਮਰਪਿਤ ਹਾਂ।” ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਵੀ ਇਸ ਸੰਕਟ ਦੀ ਘੜੀ ਵਿੱਚ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਜਾਵੇ।

 

  • CM Mann
  • Bhagwant Mann
  • Live
  • Farmers Protest
  • Martyr
  • Shubhkaran Singh
  • Khanauri Border
  • ਭਗਵੰਤ ਮਾਨ
  • ਲਾਈਵ
  • ਕਿਸਾਨ

ਕਿਸਾਨ ਆਗੂਆਂ ਦੀ ਐਮਰਜੈਂਸੀ ਪ੍ਰੈੱਸ ਕਾਨਫਰੰਸ, 2 ਦਿਨ ਤੱਕ ਦਿੱਲੀ ਕੂਚ ਰੋਕਣ ਦਾ ਕੀਤਾ ਐਲਾਨ (ਵੀਡੀਓ)

NEXT STORY

Stories You May Like

  • pm modi congratulates satheesan
    PM ਮੋਦੀ ਨੇ ਕੇਰਲ ਦੇ ਨਵੇਂ ਚੁਣੇ ਗਏ CM ਨੂੰ ਦਿੱਤੀਆਂ ਵਧਾਈਆਂ, ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ
  • cm vijay strict
    'ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ..!' CM ਵਿਜੇ ਨੇ ਆਪਣੇ ਹੀ ਪਾਰਟੀ ਵਰਕਰਾਂ ਨੂੰ ਦੇ'ਤੀ ਸਖ਼ਤ ਚਿਤਾਵਨੀ
  • west bengal legislative assembly cm suvendu adhikari
    ਪੱਛਮੀ ਬੰਗਾਲ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ: CM ਸ਼ੁਭੇਂਦੂ ਅਧਿਕਾਰੀ
  • cm saini  12 officers  action  contractors  ultimatum
    ਟੋਏ-ਮੁਕਤ ਹਰਿਆਣਾ: CM ਸੈਣੀ ਦੇ ਹੁਕਮਾਂ 'ਤੇ 12 ਅਧਿਕਾਰੀਆਂ 'ਤੇ ਕਾਰਵਾਈ, ਠੇਕੇਦਾਰਾਂ ਨੂੰ ਅਲਟੀਮੇਟਮ
  • west bengal cm suvendu adhikari
    ਪੱਛਮੀ ਬੰਗਾਲ: ਭ੍ਰਿਸ਼ਟਾਚਾਰ ਵਿਰੁੱਧ CM ਸ਼ੁਭੇਂਦੂ ਦਾ ਵੱਡਾ ਐਕਸ਼ਨ, CBI ਨੂੰ ਦਿੱਤੀ ਜਾਂਚ ਦੀ ਇਜਾਜ਼ਤ
  • narendra modi  rajiv gandhi  tribute  death anniversary  prime minister
    PM ਮੋਦੀ ਨੇ ਰਾਜੀਵ ਗਾਂਧੀ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
  • cm yogi issued strict instructions to officials
    CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼, ਅਲਰਟ 'ਤੇ ਰੱਖੇ ਹਸਪਤਾਲ
  • punjabi singer  live concert  barricade fans
    ਸੁਪਰਹਿੱਟ ਪੰਜਾਬੀ Singer ਦੇ Live ਕੰਸਰਟ 'ਚ ਵਾਪਰਿਆ ਹਾਦਸਾ ! ਟੁੱਟ ਗਏ ਬੈਰੀਕੇਡ, ਰੋਕਣੀ ਪਈ ਪਰਫਾਰਮੈਂਸ
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
Trending
Ek Nazar
agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in banga
      ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
    • punjab big controversy over teachers salaries
      ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ...
    • punjabis will get great relief amidst the scorching heat
      ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ...
    • threat to blow up ludhiana mayor s office and diljit dosanjh s house with a bomb
      ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ...
    • important news for those travelling in buses with aadhaar card
      ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ...
    • petrol diesel price hike today
      ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ...
    • changed timings of government offices
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
    • change in the timings of sewa kendras
      ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ ਸਮੇਂ 'ਚ ਹੋ ਗਿਆ ਬਦਲਾਅ
    • vikramjit aujla becomes a judge in canada
      ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ ਕੈਨੇਡਾ 'ਚ ਬਣਿਆ ਜੱਜ! ਪੰਜਾਬੀ...
    • security agencies keep an eye on courier companies
      ਕੋਰੀਅਰ ਕੰਪਨੀਆਂ 'ਤੇ ਸੁਰੱਖਿਆ ਏਜੰਸੀਆਂ ਦੀ ਨਜ਼ਰ: Canada-US ਭੇਜੇ ਜਾ ਰਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +