ਚੰਡੀਗੜ੍ਹ : ਪੰਜਾਬ 'ਚ ਅੱਜ ਤੋਂ 'ਆਪ ਦੀ ਸਰਕਾਰ, ਆਪ ਦੇ ਦੁਆਰ' ਦਾ ਆਗਾਜ਼ ਹੋ ਗਿਆ ਹੈ। ਇਸ ਤਹਿਤ ਹੁਣ ਲੋਕਾਂ ਦੇ ਕੰਮ ਪਿੰਡਾਂ ਦੀਆਂ ਸੱਥਾਂ 'ਚ ਹੋਣਗੇ। ਇਸ ਪ੍ਰੋਗਰਾਮ ਦੇ ਮੱਦੇਨਜ਼ਰ ਹੀ ਮੁੱਖ ਮੰਤਰੀ ਭਗਵੰਤ ਮਾਨ ਡੇਰਾਬੱਸੀ ਦੇ ਭਾਂਖਰਪੁਰ ਵਿਖੇ ਪ੍ਰੋਗਰਾਮ 'ਚ ਸ਼ਿਰੱਕਤ ਕਰਨ ਪੁੱਜੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵੋਟਾਂ ਲੋਕਾਂ ਤੋਂ ਪਿੰਡ-ਪਿੰਡ ਆ ਕੇ ਮੰਗੀਆਂ ਸਨ ਤਾਂ ਹੁਣ ਸਰਕਾਰ ਕੰਮ ਕਰਨ ਲਈ ਵੀ ਪਿੰਡ-ਪਿੰਡ ਆਵੇਗੀ। ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਤੋਂ ਪੂਰੇ ਪੰਜਾਬ 'ਚ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਵਾਲੇ ਦਿਨ ਲਾਲ ਸੂਹਾ ਜੋੜਾ ਤੇ ਚੂੜਾ ਪਾ ਪੇਪਰ ਦੇਣ ਪੁੱਜੀ ਲਾੜੀ, ਸਭ ਰਹਿ ਗਏ ਹੈਰਾਨ
ਇਸ ਦੌਰਾਨ ਵੱਖ-ਵੱਖ ਮਹਿਕਮਿਆਂ ਨਾਲ ਜੁੜੀਆਂ ਲੋਕਾਂ ਦੀਆਂ ਸਮੱਸਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਸਰਕਾਰੀ ਦਫ਼ਤਰਾਂ ਦੇ ਬਾਬੂ ਕੁਰਸੀਆਂ 'ਤੇ ਬੈਠ ਕੇ ਏ. ਸੀ. ਦੀ ਹਵਾ ਲੈਂਦੇ ਸੀ ਅਤੇ ਲੋਕਾਂ ਦੇ ਕੰਮ ਨਹੀਂ ਹੁੰਦੇ ਸਨ ਪਰ ਹੁਣ ਸਰਕਾਰੀ ਅਧਿਕਾਰੀ ਪਿੰਡਾਂ ਦੇ ਬੋਹੜਾਂ ਹੇਠ ਬੈਠ ਕੇ ਲੋਕਾਂ ਦੇ ਕੰਮਕਾਜ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦੇ ਘਰ ਉਨ੍ਹਾਂ ਦੀ ਸਰਕਾਰ ਆਈ ਹੈ ਅਤੇ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਦੌਰਾਨ ਮੈਂ ਕਿਹਾ ਸੀ ਕਿ ਸਰਕਾਰ ਪਿੰਡਾਂ, ਛੋਟੇ-ਛੋਟੇ ਕਸਬਿਆਂ ਅਤੇ ਸ਼ਹਿਰਾਂ ਤੋਂ ਚੱਲੇਗੀ ਅਤੇ ਅੱਜ ਮੇਰਾ ਉਹ ਸੁਫ਼ਨਾ ਸਾਕਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਵਿਭਾਗ 'ਚ ਵੀ ਜਲਦ ਹੀ ਕੁੜੀਆਂ ਦੀ ਭਰਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : PRTC, ਪੰਜਾਬ ਰੋਡਵੇਜ਼ 'ਚ ਸਫ਼ਰ ਕਰਨ ਵਾਲਿਆਂ ਲਈ ਪਿਆ ਪੰਗਾ, ਆ ਗਈ ਨਵੀਂ Update (ਵੀਡੀਓ)
ਚੰਡੀਗੜ੍ਹ ਮੇਅਰ ਚੋਣ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਦੇਸ਼ ਦਾ ਲੋਕਤੰਤਰ ਬਚਾਉਣਾ ਹੈ ਤਾਂ ਸਾਨੂੰ ਸੁਪਰੀਮ ਕੋਰਟ ਜਾਣਾ ਪਵੇਗਾ ਅਤੇ ਸਾਨੂੰ ਉਮੀਦ ਹੈ ਕਿ ਸੱਚ ਦੀ ਜਿੱਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਕੋਲ ਮੋਗਾ ਤੋਂ ਇਕ ਵੀਡੀਓ ਆਈ ਹੈ, ਜਿੱਥੇ ਇਕ ਮੁੰਡੇ ਦਾ ਵਿਆਹ ਸੀ। ਡਿਪਟੀ ਕਮਿਸ਼ਨਰ ਨੇ ਅਨੰਦ ਕਾਰਜ ਦੇ 2 ਘੰਟਿਆਂ ਅੰਦਰ ਹੀ ਉਨ੍ਹਾਂ ਨੂੰ ਮੈਰਿਜ ਸਰਟੀਫਿਕੇਟ ਬਣਾ ਕੇ ਦੇ ਦਿੱਤਾ।
ਉਨ੍ਹਾਂ ਕਿਹਾ ਕਿ ਅਜਿਹੀਆਂ ਖੱਜਲ-ਖੁਆਰੀਆਂ ਅਸੀਂ ਬੰਦ ਕਰਨੀਆਂ ਹਨ। ਹੁਣ ਲੋਕਾਂ ਨੂੰ ਦਫ਼ਤਰਾਂ 'ਚ ਰੁਲ੍ਹਣਾ ਨਹੀਂ ਪਵੇਗਾ। ਵਿਰੋਧੀਆਂ 'ਤੇ ਤੰਜ ਕੱਸਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਰੋਧੀ ਆਪਣੀਆਂ ਕਰਤੂਤਾਂ ਕਰਕੇ ਹਾਰੇ ਹਨ। ਉਨ੍ਹਾਂ ਕਿਹਾ ਕਿ ਇਸ ਪਿੰਡ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ ਕਿਉਂਕਿ ਟਿਊਬਵੈੱਲ ਨਹੀਂ ਹੈ ਤਾਂ ਅਸੀਂ ਇਸੇ ਮਹੀਨੇ ਇਸ ਦਾ ਹੱਲ ਕਰਾਂਗੇ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਚਾਹੁੰਦਾ ਹਾਂ ਅਤੇ ਨੌਜਵਾਨਾਂ ਦੇ ਹੱਥ 'ਚ ਵੱਡੀਆਂ-ਵੱਡੀਆਂ ਡਿਗਰੀਆਂ ਦੇਖਣੀਆਂ ਚਾਹੁੰਦਾ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਚੋਣ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਹੁਣ ਭਾਜਪਾ ਵਾਲੇ ਹਿੱਲੇ ਫਿਰਦੇ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੀ ਸਾਬਕਾ ਡੀ. ਐੱਸ. ਪੀ. ਰਾਕਾ ਗੇਰਾ ਦੋਸ਼ੀ ਕਰਾਰ, ਜਾਣੋ ਕੀ ਹੈ ਪੂਰਾ ਮਾਮਲਾ
NEXT STORY