ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਅੱਜ 3 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਲਿਖਿਆ ਗਿਆ ਹੈ ਕਿ 3 ਸਾਲ, ਰੰਗਲੇ ਪੰਜਾਬ ਨਾਲ। ਉਨ੍ਹਾਂ ਲਿਖਿਆ ਕਿ 16 ਮਾਰਚ, 2022 ਨੂੰ ਖੱਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦਾ ਪ੍ਰਣ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਅਸੀਂ ਨੇਕ ਨੀਅਤ ਅਤੇ ਪੂਰੀ ਈਮਾਨਦਾਰੀ ਨਾਲ ਕੰਮ ਕਰ ਰਹੇ ਹਾਂ।
ਇਹ ਵੀ ਪੜ੍ਹੋ : ਪੰਜਾਬ ਦੇ ਹਸਪਤਾਲਾਂ 'ਚ ਨਾਰਮਲ ਸਲਾਈਨ ਦੀ ਵਰਤੋਂ 'ਤੇ ਪਾਬੰਦੀ! ਜਾਰੀ ਹੋ ਗਏ ਸਖ਼ਤ ਹੁਕਮ
ਜਿੰਨਾ ਕੰਮ ਇਨ੍ਹਾਂ 3 ਸਾਲਾਂ 'ਚ ਹੋਇਆ ਹੈ, ਉਹ ਪਿਛਲੇ 70 ਸਾਲਾਂ 'ਚ ਵੀ ਨਹੀਂ ਹੋਇਆ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਪੰਜਾਬੀਆਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਅਸੀਂ ਬਾਖ਼ੂਬੀ ਨਿਭਾਵਾਂਗੇ। ਪੰਜਾਬ 'ਚੋਂ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਖ਼ਤਮ ਕਰਨ ਲਈ ਚੱਲ ਰਹੇ ਯੁੱਧ ਨੂੰ ਮੁਕਾਮ ਤੱਕ ਪਹੁੰਚਾਵਾਂਗੇ।
ਇਹ ਵੀ ਪੜ੍ਹੋ : ਜਲਾਲਾਬਾਦ ਖੜ੍ਹੇ ਮੋਟਰਸਾਈਕਲ ਦੇ ਚੰਡੀਗੜ੍ਹ ਕੱਟੇ ਗਏ 2 ਚਲਾਨ, ਹੈਰਾਨ ਕਰਦਾ ਹੈ ਪੂਰਾ ਮਾਮਲਾ
ਉਨ੍ਹਾਂ ਨੇ ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਥ ਅਤੇ ਵਿਸ਼ਵਾਸ ਲਈ ਧੰਨਵਾਦ ਕੀਤਾ ਹੈ। ਅਖ਼ੀਰ 'ਚ ਉਨ੍ਹਾਂ ਵਲੋਂ ਇਨਕਲਾਬ, ਜ਼ਿੰਦਾਬਾਦ ਲਿਖਿਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟਿੱਪਰ ਨੇ ਇਕ ਨੌਜਵਾਨ ਦੀ ਲਈ ਜਾਨ
NEXT STORY