ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪਿੰਡ ਮੂਸਾ ਦਾ ਦੌਰਾ ਕਰਨਗੇ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਅੱਜ ਕਈ ਵੱਡੇ ਨੇਤਾ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪਹੁੰਚੇ, ਜਿਨ੍ਹਾਂ 'ਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਸਨ। ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਤੇ ਕੁਲਦੀਪ ਧਾਲੀਵਾਲ ਨੇ ਵੀ ਪਰਿਵਾਰ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : SBS ਨਗਰ ਪੁਲਸ ਨੂੰ ਮਿਲੀ ਸਫਲਤਾ, ਬੰਗਾ ਕਤਲ ਕਾਂਡ ਨੂੰ ਇਕ ਹਫ਼ਤੇ 'ਚ ਸੁਲਝਾਇਆ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਕਈ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਹੁਣ ਮੁੱਖ ਮੰਤਰੀ ਭਗਵਾਨ ਮਾਨ ਵੀ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਨੂੰ ਮੰਨਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਕਈ ਪ੍ਰਸ਼ੰਸਕਾਂ 'ਚ ਕਾਫੀ ਗੁੱਸਾ ਹੈ। ਇਸ ਦੇ ਨਾਲ ਹੀ ਘਟਨਾ ਦੇ 3 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਾਤਲਾਂ ਦਾ ਪਤਾ ਨਹੀਂ ਲੱਗ ਸਕਿਆ। ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਅਜੇ ਤੱਕ ਇਸ ਘਟਨਾ ਦਾ ਮਾਸਟਰਮਾਈਂਡ ਕੌਣ ਹੈ, ਦਾ ਖੁਲਾਸਾ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ : ਪਸ਼ਚਾਤਾਪ ਦਿਵਸ ਮੌਕੇ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਬੰਗਾ ਕਤਲ ਕਾਂਡ ਨੂੰ ਪੁਲਸ ਨੇ ਇਕ ਹਫ਼ਤੇ 'ਚ ਸੁਲਝਾਇਆ, ਭੈਣ ਨੇ ਹੀ 75 ਹਜ਼ਾਰ ਦੇ ਕੇ ਮਰਵਾਇਆ ਸੀ ਭਰਾ
NEXT STORY