ਚੰਡੀਗੜ੍ਹ (ਵੈੱਬ ਡੈਸਕ): ਸੂਬੇ ਵਿਚ ਝੋਨੇ ਦੀ ਫ਼ਸਲ ਤਿਆਰ ਹੋਣ ਵਿਚ ਹੁਣ ਸਿਰਫ਼ ਕੁਝ ਸਮਾਂ ਹੀ ਬਚਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਸੱਦ ਲਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
ਜਾਣਕਾਰੀ ਮੁਤਾਬਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਫੂਡ ਸਪਲਾਈ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਮੁੱਖ ਤੌਰ 'ਤੇ ਝੋਨੇ ਦੇ ਖਰੀਦ ਪ੍ਰਬੰਧਾਂ 'ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਦਾ ਮੁੱਖ ਏਜੰਡਾ ਝੋਨੇ ਦੇ ਖਰੀਦ ਪ੍ਰਬੰਧਾਂ ਅਤੇ ਮੰਡੀਆਂ ਵਿਚ ਫਸਲ ਦੀ ਸਾਂਭ-ਸੰਭਾਲ 'ਤੇ ਹੋਵੇਗਾ। ਇਹ ਮੀਟਿੰਗ ਅੱਜ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਖੁਰਾਕ ਸਪਲਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਸ਼ਿਰਕਤ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
NEXT STORY