ਚੰਡੀਗੜ੍ਹ (ਵੈੱਬ ਡੈਸਕ): ਅੱਜ ਅਰਜਨਟੀਨਾ ਦੇ Centro Agrotechnico Regional ਦਾ ਵਫ਼ਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਲਈ ਚੰਡੀਗੜ੍ਹ ਪਹੁੰਚਿਆ। ਇਸ ਦੌਰਾਨ CM ਮਾਨ ਨੇ ਵਫ਼ਦ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕੀਤਾ ਤੇ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂੰ ਕਰਵਾਇਆ।
ਇਹ ਖ਼ਬਰ ਵੀ ਪੜ੍ਹੋ - ਸਮੇਂ ਸਿਰ ਵਿਆਹ ਨਾ ਕਰਵਾਉਣ ਵਾਲਿਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਹੋ ਸਕਦੀ ਹੈ ਜਾਨਲੇਵਾ ਬਿਮਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਫ਼ਦ ਦੇ ਮੈਂਬਰਾਂ ਵਿਚਾਲੇ ਇਸ ਮੀਟਿੰਗ ਦੌਰਾਨ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਬਾਰੇ ਵਿਸਥਾਰ ਨਾਲ ਚਰਚਾ ਹੋਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕੰਮ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਅਪਸੀ ਸਹਿਯੋਗ ਵਧਾਏ ਜਾਣ ਦੀ ਵੀ ਵਕਾਲਤ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ! ਨਵੀਂ ਨੋਟੀਫ਼ਿਕੇਸ਼ਨ ਜਾਰੀ
CM ਮਾਨ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦਿਆਂ ਲਿਖਿਆ, "ਅੱਜ ਚੰਡੀਗੜ੍ਹ ਵਿਖੇ Centro Agrotechnico Regional, Argentina ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਬਾਰੇ ਜਾਣੂ ਕਰਵਾਇਆ। ਨਾਲ ਹੀ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਅਤੇ ਅਰਜਨਟੀਨਾ ਵਿਚਕਾਰ ਆਪਸੀ ਸਹਿਯੋਗ ਵਧਾਉਣ 'ਤੇ ਜ਼ੋਰ ਦਿੱਤਾ। ਵਫ਼ਦ ਨੇ ਪੰਜਾਬ ਦੇ ਅਮੀਰ ਵਿਰਸੇ ਅਤੇ ਕੰਮ ਕਰਨ ਦੇ ਮਾਹੌਲ ਦੀ ਵੀ ਸ਼ਲਾਘਾ ਕੀਤੀ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਧ ਵਿਚਾਲੇ ਲਟਕੇ ਵਿਕਾਸ ਕਾਰਜਾਂ ਲਈ ਜ਼ਿੰਮੇਵਾਰ ਠੇਕੇਦਾਰਾਂ ’ਤੇ ਹੋਵੇਗੀ ਕਾਰਵਾਈ
NEXT STORY