ਚੰਡੀਗੜ੍ਹ (ਵੈੱਬ ਡੈਸਕ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਮੁਲਾਕਾਤ ਅੱਜ ਸ਼ਾਮ 5 ਵਜੇ ਹੋਣ ਜਾ ਰਹੀ ਹੈ। ਲੁਧਿਆਣਾ ਜ਼ਿਮਨੀ ਚੋਣ ਨਤੀਜਿਆਂ ਵਿਚ ਸੰਜੀਵ ਅਰੋੜਾ ਦੀ ਜਿੱਤ ਦੇ ਨਾਲ ਹੀ ਪੰਜਾਬ ਕੈਬਨਿਟ ਵਿਚ ਫੇਰਬਦਲ ਦੀਆਂ ਚਰਚਾਵਾਂ ਵੀ ਜ਼ੋਰਾਂ 'ਤੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਹਿਲਾਂ ਹੀ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਸੀ। ਇਸ ਵਿਚਾਲੇ ਅੱਜ ਮੁੱਖ ਮੰਤਰੀ ਅਤੇ ਰਾਜਪਾਲ ਵਿਚਾਲੇ ਮੁਲਾਕਾਤ ਹੋਣ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਇਨ੍ਹਾਂ ਮੰਤਰੀਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ!
ਹਾਲਾਂਕਿ ਇਸ ਮੀਟਿੰਗ ਵਿਚ ਕੈਬਨਿਟ ਫੇਰਬਦਲ ਬਾਰੇ ਕੋਈ ਫ਼ੈਸਲਾ ਲੈਣ ਦੀ ਸੰਭਾਵਨਾ ਬਹੁਤ ਘੱਟ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਅਤੇ ਰਾਜਪਾਲ ਵਿਚਾਲੇ ਇਹ ਮੁਲਾਕਾਤ ਪਹਿਲਾਂ ਤੋਂ ਹੀ ਨਿਰਧਾਰਤ ਸੀ। ਇਸ ਮੀਟਿੰਗ ਪੰਜਾਬ ਸਰਕਾਰ ਦੇ ਪੈਡਿੰਗ ਮਸਲਿਆਂ ਅਤੇ ਫ਼ਾਈਲਾਂ ਬਾਰੇ ਚਰਚਾ ਕੀਤੀ ਜਾਵੇਗੀ। ਹਾਲਾਂਕਿ ਪੰਜਾਬ ਕੈਬਨਿਟ ਵਿਚ ਫੇਰਬਦਲ ਵੀ ਇਸ ਹਫ਼ਤੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਵਿਚ ਲੁਧਿਆਣਾ ਪੱਛਮੀ ਤੋਂ 10 ਹਜ਼ਾਰ ਤੋਂ ਵੱਧ ਲੀਡ ਨਾਲ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਸ਼ਨੋਈ ਤੇ ਗੋਲਡੀ ਬਰਾੜ ਵਿਚਕਾਰ ਦੋਸਤੀ ਖ਼ਤਮ, ਦੁਸ਼ਮਣੀ ਦੀਆਂ ਨਵੀਆਂ ਲਕੀਰਾਂ ਖਿੱਚੀਆਂ
NEXT STORY