ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਹੋਈ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਅਗਵਾਈ 'ਚ ਹੋਈ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਮਾਮਲੇ ਮੀਟਿੰਗ 'ਚ ਹਿੱਸਾ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ : ਚੋਅ 'ਚੋਂ ਮਿਲੇ ਬੰਬ ਨਾਲ ਬੱਚੇ ਲੈ ਰਹੇ ਸੀ ਸੈਲਫ਼ੀ, ਪਾਣੀ ਨਾਲ ਧੋ ਕਰ ਰਹੇ ਸੀ ਖੇਡਣ ਦੀ ਤਿਆਰੀ ਕਿ...
ਮੁੱਖ ਮੰਤਰੀ ਨੇ ਇਸ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਬੀਤੇ ਸਮੇਂ ਦੌਰਾਨ ਪੰਜਾਬ ਵੱਲੋਂ 1000 ਕਿੱਲੋ ਨਸ਼ਾ ਜ਼ਬਤ ਕੀਤਾ ਗਿਆ ਹੈ, ਜਦੋਂ ਕਿ 22 ਹਜ਼ਾਰ ਲੋਕਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਚਾਇਤਾਂ ਦੀ ਮਦਦ ਨਾਲ ਨਸ਼ਾ ਮੁਕਤੀ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਕੁਦਰਤੀ ਆਫ਼ਤ ਦਰਮਿਆਨ 20 ਘਰਾਂ 'ਚ ਗੂੰਜੀਆਂ ਕਿਲਕਾਰੀਆਂ, ਪਰਿਵਾਰਾਂ 'ਚ ਛਾਈ ਖ਼ੁਸ਼ੀ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਡਰੋਨ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਐੱਨ. ਡੀ. ਪੀ. ਐੱਸ. ਐਕਟ 'ਚ ਸੋਧ ਕਰਦੇ ਹੋਏ ਉਸ ਨੂੰ ਸਖ਼ਤ ਕਰਨ ਦੀ ਅਪੀਲ ਵੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਇਸ ਦੌਰਾਨ ਪਾਕਿਸਤਾਨ ਵੱਲੋਂ ਆ ਰਹੀ ਡਰੱਗ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ 'ਚ ਫੈਲੇ ਤਸਕਰਾਂ ਦੇ ਨੈੱਟਵਰਕ ਬਾਰੇ ਵੀ ਆਪਣੀ ਗੱਲ ਰੱਖੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਾਵਧਾਨ! ਮੀਂਹ ’ਚ ਪੇਟ ਦੇ ਨਾਲ-ਨਾਲ ਸਕਿਨ ਦੀਆਂ ਵੀ ਬੀਮਾਰੀਆਂ ਹੋਣ ਦਾ ਬਣਿਆ ਰਹਿੰਦੈ ਖਤਰਾ
NEXT STORY