Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    10:53:36 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mumbai
  • CM ਮਾਨ ਨੂੰ ਮੁੰਬਈ ਵਿਖੇ ਕਾਰੋਬਾਰੀਆਂ ਵੱਲੋਂ ਭਰਵਾਂ ਹੁੰਗਾਰਾ, ਕਈ ਵੱਡੀਆਂ ਕੰਪਨੀਆਂ ਨਾਲ ਕੀਤੀ ਮੁਲਾਕਾਤ

PUNJAB News Punjabi(ਪੰਜਾਬ)

CM ਮਾਨ ਨੂੰ ਮੁੰਬਈ ਵਿਖੇ ਕਾਰੋਬਾਰੀਆਂ ਵੱਲੋਂ ਭਰਵਾਂ ਹੁੰਗਾਰਾ, ਕਈ ਵੱਡੀਆਂ ਕੰਪਨੀਆਂ ਨਾਲ ਕੀਤੀ ਮੁਲਾਕਾਤ

  • Updated: 23 Jan, 2023 09:22 PM
Mumbai
cm mann meeting with bussinessman
  • Share
    • Facebook
    • Tumblr
    • Linkedin
    • Twitter
  • Comment

ਮੁੰਬਈ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਆਪਣੇ ਮੁੰਬਈ ਦੌਰੇ ਦੌਰਾਨ ਗੋਦਰੇਜ, ਹਿੰਦੁਸਤਾਨ ਯੂਨੀਲਿਵਰ, ਮਫ਼ਤਲਾਲ ਗਰੁੱਪ, ਮਹਿੰਦਰਾ ਐਂਡ ਮਹਿੰਦਰਾ, ਜਿੰਦਲ ਸਟੀਲਜ਼ ਅਤੇ ਹੋਰਾਂ ਸਨਅਤਕਾਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਨੂੰ ਇਨ੍ਹਾਂ ਉਦਯੋਗਿਕ ਇਕਾਈਆਂ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦੇ ਹੋਏ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ। ਭਗਵੰਤ ਮਾਨ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਸ਼ਾਂਤੀ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਸੁਮੇਲ ਵਾਲੀਆਂ ਸੂਬਾ ਸਰਕਾਰ ਦੀਆਂ ਨੀਤੀਆਂ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਧੋਖਾ ਤੇ ਛਲਾਵਾ ਸੀ ਤੇ ਇਸ ਦਾ ਕੋਈ ਸਾਰਥਕ ਮਨੋਰਥ ਨਹੀਂ ਸੀ ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਸਹੀ ਮਾਅਨਿਆਂ ਵਿਚ ਸਹੂਲਤ ਵਜੋਂ ਕੰਮ ਕਰੇ।

PunjabKesari

ਹਿੰਦੁਸਤਾਨ ਯੂਨੀਲਿਵਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨਾਭਾ ਵਿਖੇ ਸਥਾਪਤ ਟੋਮਾਟੋ ਕੈਚੱਪ ਦੇ ਪਲਾਂਟ ਦਾ ਵਿਸਥਾਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਪੰਜਾਬ ਵਿੱਚ ਟਮਾਟਰਾਂ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰੇਗੀ ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ। ਕੰਪਨੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ਵਿੱਚ ਆਪਣੀ ਯੂਨਿਟ ਸਥਾਪਤ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣਗੇ। ਮੁੱਖ ਮੰਤਰੀ ਨੇ ਸਿਹਤ ਜਾਂਚ ਤੇ ਸੰਭਾਲ ਬਾਰੇ ਲੈਬਾਰਟਰੀਆਂ ਦੀ ਭਾਰਤੀ ਬਹੁ-ਰਾਸ਼ਟਰੀ ਕੰਪਨੀ ਥਾਈਰੋਕੇਅਰ ਦੇ ਵਫ਼ਦ ਨਾਲ ਵੀ ਵਿਸਥਾਰ ਵਿਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ 'ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਕੰਪਨੀ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਲੈਬਾਰਟਰੀਆਂ ਸਥਾਪਤ ਕਰਨ ਦਾ ਸੱਦਾ ਵੀ ਦਿੱਤਾ ਤਾਂ ਜੋ ਲੋਕਾਂ ਨੂੰ ਸਹੂਲਤ ਪਹੁੰਚਾਈ ਜਾ ਸਕੇ।

ਮਫ਼ਤਲਾਲ ਗਰੁੱਪ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿਸ਼ਵ ਭਰ ਵਿੱਚ ਸਭ ਤੋਂ ਵਧੀਆ ਕਪਾਹ ਪੈਦਾ ਕਰਦੀ ਹੈ ਜਿਸ ਨੂੰ ਉੱਤਮ ਦਰਜੇ ਦਾ ਕੱਪੜਾ ਬਣਾਉਣ ਲਈ ਕੱਚੇ ਮਾਲ ਵਜੋਂ ਵਰਤਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ ਕਿਉਂਕਿ ਸੂਬੇ ਵਿੱਚ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਮਹਿੰਦਰਾ ਐਂਡ ਮਹਿੰਦਰਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟਾ ਖੇਤਰ ਖਾਸ ਕਰਕੇ ਰਣਜੀਤ ਸਾਗਰ ਡੈਮ, ਚੋਹਾਲ ਡੈਮ ਅਤੇ ਹੋਰਾਂ ਪ੍ਰਾਜੈਕਟਾਂ ਦੇ ਆਸ-ਪਾਸ ਵੱਡੀਆਂ ਸੰਭਾਵਨਾਵਾਂ ਹਨ। ਕੰਪਨੀ ਨੇ ਸੂਬੇ ਵਿੱਚ ਕਲੱਬ ਮਹਿੰਦਰਾ ਰਿਜ਼ੌਰਟ ਦੀ ਆਪਣੀ ਚੇਨ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਮੁੱਖ ਮੰਤਰੀ ਨੂੰ ਲਾਲੜੂ ਵਿਖੇ ਸਵਰਾਜ ਟਰੈਕਟਰਜ਼ ਦੇ ਅੱਪਗਰੇਡ ਕੀਤੇ ਪਲਾਂਟ ਦੇ ਉਦਘਾਟਨ ਲਈ ਵੀ ਸੱਦਾ ਦਿੱਤਾ।
ਕੋਟਕ ਮਹਿੰਦਰਾ ਬੈਂਕ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਬੈਂਕਿੰਗ ਖੇਤਰ ਦੇ ਵਿਸਥਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਉਨ੍ਹਾਂ ਦਾ ਕਾਰੋਬਾਰ ਸਥਾਪਤ ਕਰਨ ਲਈ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

PunjabKesari

ਇਸ ਦੌਰਾਨ ਲੌਜਿਸਟਿਕ ਕੰਪਨੀ ਹਿੰਦ ਟਰਮੀਨਲਜ਼ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਸੈਕਟਰ ਦੇ ਵਿਕਾਸ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਨੇ ਕਿਲ੍ਹਾ ਰਾਏਪੁਰ ਵਿੱਚ ਆਪਣੇ ਯੂਨਿਟ ਦੇ ਵਿਸਥਾਰ ਲਈ ਕੰਪਨੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੌਜਿਸਟਿਕ ਪਾਰਕ ਨੂੰ ਹੁਲਾਰਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਗੋਦਰੇਜ ਗਰੁੱਪ ਨਾਲ ਵੀ ਵਿਸਥਾਰ ਵਿਚ ਗੱਲਬਾਤ ਕੀਤੀ ਜਿਨ੍ਹਾਂ ਨੇ ਬਾਅਦ ਦੁਪਹਿਰ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਗਰੁੱਪ ਨੂੰ ਖੇਤੀਬਾੜੀ ਸੈਕਟਰ ਵਿਚ ਨਿਵੇਸ਼ ਕਰਨ ਲਈ ਆਖਿਆ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਗਰੁੱਪ ਨੂੰ ਰੀਅਲ ਸੈਕਟਰ ਵਿਚ ਵੀ ਵਿਸਥਾਰ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ।

ਜਿੰਦਲ ਸਟੀਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿਚ ਨਿਵੇਸ਼ ਲਈ ਆਖਿਆ ਕਿਉਂ ਜੋ ਸੂਬੇ ਵਿਚ ਵਿਕਾਸ ਤੇ ਤਰੱਕੀ ਦੇ ਅਸੀਮ ਮੌਕੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਰਪਲੱਸ ਵਿਚ ਸੂਬਾ ਅੱਗੇ ਵਧ ਰਿਹਾ ਹੈ ਜੋ ਉਦਯੋਗਿਕ ਤਰੱਕੀ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤਰੱਕੀ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ‘ਨਿਵੇਸ਼ ਪੰਜਾਬ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸੰਮੇਲਨ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਵਿਚ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਉਦਯੋਗਿਕ ਵਿਕਾਸ ਦੇ ਖੇਤਰ ਵਿਚ ਪੰਜਾਬ ਸਫਲਤਾ ਦਾ ਨਵਾਂ ਇਤਿਹਾਸ ਸਿਰਜੇਗਾ।

  • Mumbai
  • CM Maan
  • Meeting
  • Bussinessman
  • ਮੁੰਬਈ
  • ਭਗਵੰਤ ਮਾਨ
  • ਮੀਟਿੰਗ
  • ਕਾਰੋਬਾਰੀ

C ਕੈਟਾਗਰੀ ਗੈਂਗਸਟਰ ਗੁਰਜੀਤ ਸਿੰਘ ਸਾਥੀ ਸਮੇਤ ਚੜ੍ਹਿਆ ਪੁਲਸ ਅੜਿੱਕੇ, ਨਾਜਾਇਜ਼ ਰਿਵਾਲਰ ਤੇ ਪਿਸਟਲ ਬਰਾਮਦ

NEXT STORY

Stories You May Like

  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • dr vijay satbir singh and other leaders met cm fadnavis
    ਡਾ. ਵਿਜੇ ਸਤਬੀਰ ਸਿੰਘ ਅਤੇ ਹੋਰ ਆਗੂਆਂ ਨੇ CM ਫੜਨਵੀਸ ਨਾਲ ਕੀਤੀ ਮੁਲਾਕਾਤ
  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • parampal kaur sidhu  punjab bjp
    ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਪਰਮਪਾਲ ਕੌਰ ਸਿੱਧੂ
  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • malaysian pm visits kerala
    ਕੇਰਲ ਪਹੁੰਚੇ ਮਲੇਸ਼ੀਆ ਦੇ PM ਅਨਵਰ ਇਬਰਾਹਿਮ ! CM ਸਤੀਸ਼ਨ ਨਾਲ ਕੀਤੀ ਮੁਲਾਕਾਤ
  • iranian president pezeshkian meets president murmu at rashtrapati bhavan
    ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
  • mp dr  amar singh meets sachin pilot
    MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • clash in dirba
      ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ
    • giani harpreet singh press conference
      ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +