ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਮੁੱਖ ਮੰਤਰੀ ਸਿੰਘ ਭਗਵੰਤ ਮਾਨ ਨੇ ਅੱਜ ਇਕ ਅਹਿਮ ਮੀਟਿੰਗ ਸੱਦੀ ਹੈ। ਮੀਟਿੰਗ ’ਚ ਨਸ਼ਿਆਂ ਦੇ ਖ਼ਾਤਮੇ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀਜ਼ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ’ਚ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - Birth Certificates ਨੂੰ ਲੈ ਕੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਛੇੜੀ ਗਈ ਹੈ, ਜਿਸ ਤਹਿਤ ਨਸ਼ੇ ਦੇ ਖ਼ਾਤਮੇ ਲਈ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ ਨਸ਼ਾ ਤਸਕਰਾਂ ਵੱਲੋਂ ਡਰੱਗ ਮਨੀ ਨਾਲ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਹਿ-ਢੇਰੀ ਵੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ 5 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਇਸ ਕਮੇਟੀ ਦੇ ਵਿਚ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰੁਣਪ੍ਰੀਤ ਸੋਂਧ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੀ ਨਜ਼ਰਸਾਨੀ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਾਪਿਰਆ ਭਿਆਨਕ ਹਾਦਸਾ ; ਡਾਕ ਵੰਡ ਕੇ ਘਰ ਜਾ ਰਹੇ ਡਾਕੀਏ ਦੀ ਹੋ ਗਈ ਦਰਦਨਾਕ ਮੌਤ
NEXT STORY