ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਤਲਬ ਕਿ 29 ਮਾਰਚ ਨੂੰ ਸਵੇਰੇ ਸਾਢੇ 9 ਵਜੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਅਹਿਮ ਮਸਲਿਆਂ 'ਤੇ ਵਿਚਾਰ-ਚਰਚਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਹਜ਼ਾਰਾਂ ਕਰੋੜ ਦਾ ਡਰੱਗਜ਼ ਰੈਕਟ ਮਾਮਲਾ : ਹਾਈਕੋਰਟ 'ਚ ਖੁੱਲ੍ਹ ਗਈਆਂ ਸੀਲਬੰਦ ਰਿਪੋਰਟਾਂ
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਜੀ ਅੱਜ ਮੇਰੇ ਛੋਟੇ ਜਿਹੇ ਸੱਦੇ 'ਤੇ ਸਵੇਰੇ 9.30 ਵਜੇ ਸਾਡੇ ਘਰ ਨਾਸ਼ਤੇ 'ਤੇ ਪਹੁੰਚ ਰਹੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਆਪਸੀ ਮਸਲਿਆਂ ਅਤੇ ਸਹਿਯੋਗ ਬਾਰੇ ਵਿਚਾਰ-ਵਟਾਂਦਰੇ ਹੋਣਗੇ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਜੀ ਆਇਆਂ ਕਿਹਾ ਹੈ।
ਇਹ ਵੀ ਪੜ੍ਹੋ : ਖੰਨਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖੰਨਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ
NEXT STORY