ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਹਿਤੇਸ਼): ਲੁਧਿਆਣਾ ਦੇ ਬੁੱਢੇ ਨਾਲ ਨੂੰ ਸਾਫ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਹਨ। ਉਨ੍ਹਾਂ ਵੱਲੋਂ ਅੱਜ ਕੈਨੇਡਾ ਦੀ ਕੰਪਨੀ Nebula Group ਦੇ ਅਫ਼ਸਰਾਂ ਨਾਲ ਮੀਟਿੰਗ ਕਰ ਕੇ ਬੁੱਢੇ ਨਾਲ ਦੀ ਸਫ਼ਾਈ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬੁੱਢੇ ਨਾਲੇ ਨੂੰ ਸਾਫ਼ ਕਰਨ ਨੂੰ ਲੈ ਕੇ ਅਹਿਮ ਫ਼ੈਸਲਾ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਭੇਜੀ ਪਤਨੀ ਨੇ ਕਰ 'ਤਾ ਕਾਰਾ! ਸਹੁਰਾ ਪਰਿਵਾਰ ਦੇ ਉੱਡੇ ਹੋਸ਼
ਕੰਪਨੀ ਦੇ ਅਫ਼ਸਰਾਂ ਨਾਲ ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਬੁੱਢੇ ਨਾਲੇ ਨੂੰ ਇਕ ਮਿਸ਼ਨ ਤਹਿਤ ਸਾਫ਼ ਕਰਨ ਲਈ ਵਚਨਬੱਧ ਹੈ। ਇਸੇ ਤਹਿਤ ਅੱਜ Nebula Group ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫ਼ਾਈ ਬਾਰੇ ਖ਼ਾਸ ਤੌਰ 'ਤੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਬੁੱਢੇ ਨਾਲੇ ਦੀ ਸਫਾਈ ਨੂੰ 3 ਫੇਸ 'ਚ ਮੁਕੰਮਲ ਕਰਨ ਨੂੰ ਲੈ ਕੇ ਫ਼ੈਸਲਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਇਸ ਮਸਲੇ 'ਤੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - 15 ਲੱਖ ਕਰਜ਼ਾ ਚੁੱਕ ਕੇ ਵਿਦੇਸ਼ ਗਏ ਮੁੰਡੇ ਦੀ ਮੌਤ, 12 ਲੱਖ ਖਰਚ ਕੇ ਮਸਾਂ ਮੰਗਵਾਈ ਲਾਸ਼
ਜ਼ਿਕਰਯੋਗ ਹੈ ਕਿ ਬੁੱਢੇ ਨਾਲੇ ਦਾ ਪਾਣੀ ਗੰਦਲਾ ਹੋਣ ਕਾਰਨ ਲੁਧਿਆਣਾ ਦੇ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਵੱਲੋਂ ਇਸ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਕੁਝ ਦਿਨ ਪਹਿਲਾਂ Nebula Group ਨੇ ਓਜ਼ੋਨ ਤਕਨੀਕ ਦੀ ਵਰਤੋਂ ਕਰ ਕੇ ਬੁੱਢੇ ਨਾਲੇ ਦੀ ਸਫ਼ਾਈ ਕਰਨ ਦੀ ਯੋਜਨਾ ਪੇਸ਼ ਕੀਤੀ ਸੀ। ਇਸ ਮਗਰੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਨਾਲ-ਨਾਲ ਸਬੰਧਤ ਅਧਿਕਾਰੀਆਂ ਵੱਲੋਂ ਕੰਪਨੀ ਦੇ ਅਫ਼ਸਰਾਂ ਨਾਲ ਇਸ ਮਸਲੇ 'ਤੇ ਚਰਚਾ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ
NEXT STORY