ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦੁਪਹਿਰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਕਰੀਬ 15 ਦਿਨਾਂ ਦੇ ਅੰਦਰ ਮੁੱਖ ਮੰਤਰੀ ਅਤੇ ਰਾਜਪਾਲ ਵਿਚਕਾਰ ਹੋਈ ਇਹ ਦੂਜੀ ਮੁਲਾਕਾਤ ਹੈ, ਜਿਸ ਕਾਰਨ ਇਸ ਬੈਠਕ ਨੂੰ ਸੂਬੇ ਦੇ ਸਿਆਸੀ ਤੇ ਪ੍ਰਸ਼ਾਸਨਿਕ ਹਾਲਾਤ ਦੇ ਮੱਦੇਨਜ਼ਰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਲਗਾਤਾਰ ਹੋ ਰਹੀਆਂ ਇਨ੍ਹਾਂ ਮੁਲਾਕਾਤਾਂ ਨੇ ਸਿਆਸੀ ਹਲਕਿਆਂ 'ਚ ਵੀ ਚਰਚਾ ਛੇੜ ਦਿੱਤੀ ਹੈ।
ਹਾਲਾਂਕਿ ਇਸ ਬੈਠਕ ਦੇ ਮੁੱਖ ਏਜੰਡੇ ਬਾਰੇ ਸੂਬਾ ਸਰਕਾਰ ਜਾਂ ਰਾਜ ਭਵਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਂ ਰਸਮੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਪਰ ਸੂਤਰਾਂ ਅਨੁਸਾਰ ਇਸ ਗੁਪਤ ਬੈਠਕ ਦੌਰਾਨ ਸੂਬੇ ਦੇ ਕਈ ਭੱਖਦੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਵੀ ਪਿਛਲੇ ਕੁੱਝ ਸਮੇਂ ਤੋਂ ਕਾਫ਼ੀ ਚਰਚਾ 'ਚ ਰਿਹਾ ਹੈ। ਅਜਿਹੇ 'ਚ ਇਸ ਬੈਠਕ ਦੌਰਾਨ ਮੁੱਖ ਮੰਤਰੀਮਾਨ ਵੱਲੋਂ ਇਸ ਮਾਮਲੇ ਨਾਲ ਸਬੰਧਿਤ ਤੱਥ ਅਤੇ ਆਪਣੀ ਸਰਕਾਰ ਦਾ ਪੱਖ ਰਾਜਪਾਲ ਦੇ ਸਾਹਮਣੇ ਰੱਖੇ ਜਾਣ ਦੀ ਪੂਰੀ ਸੰਭਾਵਨਾ ਹੈ।
ਫ਼ਰੀਦਕੋਟ ਜਹਾਜ਼ ਗਰਾਊਂਡ 'ਚ ਸ਼ੱਕੀ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ
NEXT STORY