ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਲੁਧਿਆਣਾ ਤੇ ਜਲੰਧਰ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਲੋਕ ਸਭਾ ਚੋਣਾਂ ਤੇ ਇਲਾਕੇ ਦੇ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ।
ਮੀਟਿੰਗ ’ਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਤੇ ਅਧੀਨ ਆਉਂਦੀਆਂ ਪਾਰਟੀਆਂ ਦੇ ਸਾਰੇ ਵਿਧਾਇਕ, ਚੇਅਰਮੈਨ ਅਤੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪਾਰਟੀ ਆਗੂਆਂ ਤੇ ਵਿਧਾਇਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਕਾਰਜਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਹੇਠਲੇ ਪੱਧਰ 'ਤੇ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ।
ਇਹ ਵੀ ਪੜ੍ਹੋ- ਮੋਦੀ ਕੈਬਨਿਟ ਦੇ ਮੰਤਰੀਆਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਕਿਹੜੀ ਜ਼ਿੰਮੇਵਾਰੀ ?
ਉਨ੍ਹਾਂ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਤੇ ਲਗਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਮੀਟਿੰਗ ’ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਜਲੰਧਰ ਦੇ ‘ਆਪ’ ਆਗੂਆਂ ਨੂੰ ਕਿਹਾ ਕਿ ਉਹ ਜ਼ਿਮਨੀ ਚੋਣਾਂ ਦੀ ਤਿਆਰੀ ਕਰਨ ਤੇ ਲੋਕਾਂ ’ਚ ਜਾ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਸਖ਼ਤ ਮਿਹਨਤ ਕਰਨ।
ਇਹ ਵੀ ਪੜ੍ਹੋ- ਧਾਰਮਿਕ ਸਥਾਨ ਤੋਂ ਪਰਤਦੇ ਸਮੇਂ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਔਰਤਾਂ ਦੀ ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੀਮਾਰੀ ਤੋਂ ਪਰੇਸ਼ਾਨ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਮਕਸੂਦਾਂ ਮੰਡੀ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
NEXT STORY