ਚੰਡੀਗੜ੍ਹ-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਪਾਰਟੀ ਦੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸਾਰੇ ਵਿਧਾਇਕਾਂ ਨੇ ਆਪਣੇ-ਆਪਣੇ ਹਲਕੇ 'ਚ ਕੀਤੇ ਗਏ ਕੰਮਾਂ ਦਾ ਬਿਊਰਾ ਸੀ.ਐੱਮ. ਮਾਨ ਨੂੰ ਦਿੱਤਾ। ਇਸ ਦੌਰਾਨ ਵਿਧਾਇਕਾਂ ਨੇ ਆਪਣੇ ਹਲਕਿਆਂ ਦੀਆਂ ਕੁਝ ਸਮੱਸਿਆਵਾਂ ਵੀ ਸੀ.ਐੱਮ. ਭਗਵੰਤ ਮਾਨ ਨੂੰ ਦੱਸੀਆਂ ਅਤੇ ਮਾਨ ਨੇ ਤੁਰੰਤ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ। ਇਸ ਦੀ ਜਾਣਕਾਰੀ ਖੁਦ ਸੀ.ਐੱਮ. ਮਾਨ ਨੇ ਸੋਸ਼ਲ ਮੀਡੀਆ 'ਤੇ ਫੋਟੋ ਸ਼ੇਅਰ ਕਰ ਦਿੱਤੀ।
ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੇ ਹੱਥ ਹੋਵੇਗੀ ਜੇਲ੍ਹਾਂ ਦੀ ਕਮਾਨ
ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਵੱਖ-ਵੱਖ ਹਲਕਿਆਂ ਦੇ ਆਪਣੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਪ੍ਰਤੀ ਲੋਕਾਂ ਦੇ ਭਰੋਸੇ ਬਾਰੇ ਵਿਧਾਇਕਾਂ ਨੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਧਾਇਕਾਂ ਨੇ ਆਪਣੇ ਹਲਕਿਆਂ ਦੀਆਂ ਕੁਝ ਸਮੱਸਿਆਵਾਂ ਵੀ ਦੱਸੀਆਂ ਜਿਨ੍ਹਾਂ ਨੂੰ ਜਲਦ ਦੂਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਫਿਨਲੈਂਡ ਤੇ ਸਵੀਡਨ ਜਲਦ ਨਾਟੋ 'ਚ ਹੋ ਸਕਦੇ ਹਨ ਸ਼ਾਮਲ : ਸਟੋਲਟੇਨਬਰਗ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਦਿੱਲੀ ਕਮੇਟੀ ਨੇ ਸੱਜਣ ਕੁਮਾਰ ਨੂੰ ਜੇਲ੍ਹ 'ਚੋਂ ਨਿਕਲਣ ਲਈ ਦਿੱਤਾ ਰਾਹ : ਮਨਜੀਤ ਸਿੰਘ GK
NEXT STORY