ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪੁਲਸ ਦੇ 18 DSPs ਨੂੰ ਪਦਉਨਤ ਕਰ ਕੇ SP ਬਣਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇਨ੍ਹਾਂ ਅਫ਼ਸਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਨੇ ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਰੇ ਅਫ਼ਸਰ ਸਹਿਬਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਲੋਕ ਸੇਵਾ ਵਿਚ ਆਪਣਾ ਅਹਿਮ ਹਿੱਸਾ ਪਾਉਣ ਲਈ ਕਿਹਾ।
ਇਹ ਖ਼ਬਰ ਵੀ ਪੜ੍ਹੋ - ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ!
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦਿਆਂ ਲਿਖਿਆ, "ਅੱਜ ਪੁਲਿਸ ਵਿਭਾਗ ਵਿੱਚ DSP ਤੋਂ ਪ੍ਰਮੋਟ ਹੋ ਕੇ SP ਬਣੇ 18 ਅਫ਼ਸਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਾਰੇ ਅਫ਼ਸਰ ਸਹਿਬਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਲੋਕ ਸੇਵਾ ਵਿੱਚ ਆਪਣਾ ਅਹਿਮ ਹਿੱਸਾ ਪਾਉਣ ਲਈ ਕਿਹਾ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਨੇ ਗੋਦ ਲਿਆ ਖੰਨਾ ਦਾ ਸਕੂਲ
NEXT STORY