ਪਟਿਆਲਾ/ਚੰਡੀਗੜ੍ਹ/ਜਲੰਧਰ (ਰਾਜੇਸ਼, ਜੋਸਨ, ਅਤਰੀ, ਹਰੀਸ਼ਚੰਦਰ, ਧਵਨ)– ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਅਗਲੇ 6 ਮਹੀਨਿਆਂ ਵਿਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ ਕਿਉਂਕਿ ਸਰਕਾਰ ਨੇ ਪੂਰੀ ਸ਼ਕਤੀ ਨਾਲ ਨਸ਼ਿਆਂ ਖਿਲਾਫ ਜੰਗ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਸ਼ਚਾ ਕਰ ਲਿਆ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ ਇਸ ਦੇ ਲਈ ਸਰਕਾਰ ਜੀਅ-ਜਾਨ ਨਾਲ ਜੁਟੀ ਹੋਈ ਹੈ। ਸਰਕਾਰ ਨੂੰ ਨਸ਼ਿਆਂ ਖਿਲਾਫ ਮਹਾਜੰਗ ਵਿੱਢਣ ਵਿਚ 3 ਸਾਲ ਦਾ ਸਮਾਂ ਇਸ ਲਈ ਲੱਗ ਗਿਆ ਕਿਉਂਕਿ ਉਹ ਪੂਰੀ ਤਿਆਰੀ ਨਾਲ ਮੈਦਾਨ ਵਿਚ ਉਤਰਨਾ ਚਾਹੁੰਦੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ! 50 ਰੁਪਏ ਬਦਲੇ ਮਿਲ ਰਹੇ 25,00,000 ਰੁਪਏ, ਜਾਣੋ ਕਿਵੇਂ
ਮੁੱਖ ਮੰਤਰੀ ਕਾਲੀ ਮਾਤਾ ਮੰਦਰ ਪਟਿਆਲਾ ’ਚ ਨਤਮਸਤਕ ਹੋਏ ਅਤੇ ਪੰਜਾਬ ਦੀ ਖੁਸ਼ਹਾਲੀ ਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਮੰਦਰ ਵਿਚ ਉਨ੍ਹਾਂ ਨੂੰ ਮਾਤਾ ਦੀ ਚੁਨਰੀ ਪਹਿਨਾ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਮੰਦਰ ਅਧਿਕਾਰੀਆਂ ਤੇ ਪ੍ਰਬੰਧਕਾਂ ਨਾਲ ਮੰਦਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ। ਇਸ ਮੌਕੇ ’ਤੇ ਮੁੱਖ ਮੰਤਰੀ ਦੇ ਨਾਲ ਸਥਾਨਕ ਵਿਧਾਇਕ ਵੀ ਮੌਜੂਦ ਸਨ, ਜਿਨ੍ਹਾਂ ਮੁੱਖ ਮੰਤਰੀ ਦੇ ਮੰਦਰ ਵਿਚ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਹ ਅਧਿਐਨ ਕਰ ਰਹੀ ਸੀ ਕਿ ਨਸ਼ਾ ਸਮੱਗਲਰਾਂ ਨਾਲ ਪੁਲਸ ਦੀ ਮਿਲੀਭੁਗਤ ਕਿੰਨੀ ਹੈ ਅਤੇ ਨਾਲ ਹੀ ਸਰਕਾਰ ਨਸ਼ਾ ਛੁਡਾਊ ਕੇਂਦਰ ਬਣਾਉਣਾ ਚਾਹੁੰਦੀ ਸੀ। ਅਸੀਂ ਇਹ ਨਹੀਂ ਚਾਹੁੰਦੇ ਸੀ ਕਿ ਸਰਕਾਰ ਨਸ਼ਿਆਂ ਖਿਲਾਫ ਜੰਗ ਸ਼ੁਰੂ ਕਰ ਦੇਵੇ ਅਤੇ ਉਸ ਤੋਂ ਬਾਅਦ ਨੌਜਵਾਨਾਂ ਦਾ ਇਲਾਜ ਨਾ ਹੋ ਸਕੇ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਖਿਲਾਫ ਜੰਗ ਸ਼ੁਰੂ ਕਰਦਿਆਂ ਹੀ ਸਭ ਤੋਂ ਪਹਿਲਾਂ ਪੁਲਸ ਥਾਣਿਆਂ ਵਿਚ ਅਦਲਾ-ਬਦਲੀ ਦਾ ਕੰਮ ਸ਼ੁਰੂ ਕੀਤਾ ਕਿਉਂਕਿ ਸਾਲਾਂ ਤੋਂ ਪੁਲਸ ਮੁਲਾਜ਼ਮ ਇਕੋ ਥਾਣੇ ਵਿਚ ਬੈਠੇ ਹੋਏ ਸਨ। ਪੰਜਾਬ ਸਰਕਾਰ ਸੂਬੇ ਦੇ ਮੱਥੇ ’ਤੇ ਲੱਗਾ ਇਹ ਕਲੰਕ ‘ਉੱਡਦਾ ਪੰਜਾਬ’ ਧੋਣਾ ਚਾਹੁੰਦੀ ਹੈ, ਜਿਸ ਨਾਲ ਇਸ ਦੀ ਪਛਾਣ ਪੜ੍ਹੇ-ਲਿਖੇ ਪੰਜਾਬ ਵਜੋਂ ਹੋਵੇਗੀ। ਪਹਿਲੀ ਵਾਰ ਸਰਕਾਰੀ ਸਕੂਲਾਂ ਦੇ 805 ਬੱਚੇ ਨੀਟ, 446 ਬੱਚੇ ਜੇ. ਈ. ਅਤੇ 44 ਬੱਚੇ ਐਡਵਾਂਸਡ ਜੇ. ਈ. ’ਚ ਚੁਣੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਜ਼ਿਲ੍ਹੇ 'ਚ Red Alert! ਪੁਲਸ ਫ਼ੋਰਸ ਤਾਇਨਾਤ
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ਵਿਚ ਸਾਨੂੰ ਸਫਲਤਾ ਮਿਲੀ ਹੈ ਪਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ’ਚ ਅਜੇ ਸਮਾਂ ਲੱਗ ਸਕਦਾ ਹੈ, ਜਿਸ ਦੇ ਲਈ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਚਾਇਤਾਂ ਰੋਜ਼ਾਨਾ ਪ੍ਰਸਤਾਵ ਪਾਸ ਕਰ ਕੇ ਸਰਕਾਰ ਨੂੰ ਭੇਜ ਰਹੀਆਂ ਹਨ, ਜਿਨ੍ਹਾਂ ਵਿਚ ਉਹ ਦਾਅਵਾ ਕਰਦੀਆਂ ਹਨ ਕਿ ਕੋਈ ਵੀ ਨਸ਼ਾ ਵੇਚਣ ਵਾਲਾ ਉਨ੍ਹਾਂ ਦੇ ਪਿੰਡਾਂ ’ਚ ਦਾਖਲ ਨਹੀਂ ਹੋ ਸਕੇਗਾ। ਹੁਣ ਪੰਜਾਬ ਸੁਰੱਖਿਅਤ ਹੱਥਾਂ ਵਿਚ ਹੈ ਅਤੇ ਪੰਜਾਬੀਆਂ ਨੂੰ ਭੈਅਭੀਤ ਹੋਣ ਦੀ ਲੋੜ ਨਹੀਂ।
ਮੁੱਖ ਮੰਤਰੀ ਨੇ ਇਕ ਅਕਾਲੀ ਆਗੂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਜੇਲ ਵਿਚ ਵੀ. ਆਈ. ਪੀ. ਟ੍ਰੀਟਮੈਂਟ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੀ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਕੋਈ ਕੰਮ ਨਹੀਂ ਕੀਤਾ ਕਿਉਂਕਿ ਜਿਹੜਾ ਵੀ ਨਸ਼ਾਖੋਰੀ ਵਿਚ ਸ਼ਾਮਲ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਵਰਗੇ ਕਾਂਗਰਸੀ ਆਗੂ ਅਫੀਮ ਤੇ ਹੋਰ ਨਸ਼ਿਆਂ ਦੀ ਛੋਟ ਦੇਣ ਦੀ ਵਕਾਲਤ ਕਰਦੇ ਹਨ। ਅਸੀਂ ਤੰਦਰੁਸਤ ਪੰਜਾਬ ਬਣਾਉਣਾ ਚਾਹੁੰਦੇ ਹਾਂ। ਅਸੀਂ ਕਿਸੇ ਨੂੰ ਅਫੀਮ ਜਾਂ ਭੁੱਕੀ ਦੀ ਆਦਤ ਨਹੀਂ ਪਾਉਣੀ ਚਾਹੁੰਦੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15 ਅਗਸਤ ਤੋਂ ਪਹਿਲਾਂ ਪੰਜਾਬ 'ਚ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਬਰਾਮਦ ਹੋਇਆ ਵਿਸਫੋਟਕ
NEXT STORY