ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਮੂਹਿਕ ਛੁੱਟੀ ਲੈ ਕੇ ਕੀਤੇ ਗਏ 'ਮਹਾਂ ਬੰਦ' ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਖ਼ਿਆ ਹੈ ਕਿ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਤੌਰ 'ਤੇ ਕਿਹਾ ਕਿ ਗੱਲਬਾਤ ਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆਂ 'ਤੇ ਲਿਖਿਆ, "ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ, ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।"
ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...
NEXT STORY