ਜਲੰਧਰ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨੀਂ ਪੰਜਾਬ 'ਚ ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਐਲਾਨ ਦੀਆਂ ਲਿਸਟਾਂ ਜਾਰੀ ਕਰ ਦਿੱਤੀਆਂ ਗਈਆਂ ਸਨ।
ਅਜਿਹੇ 'ਚ 'ਆਪ' ਵੱਲੋਂ ਜਲੰਧਰ ਅਤੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਹ ਜਾਣਕਾਰੀ ਇਕ ਟਵੀਟ ਕਰ ਕੇ ਸਾਂਝੀ ਕੀਤੀ ਹੈ। ਐਕਸ 'ਤੇ ਟਵੀਟ ਕਰ ਕੇ ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਪੰਜਾਬ 'ਚ ਜਲੰਧਰ ਅਤੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਜਾਰੀ ਕੀਤੀ ਗਈ ਲਿਸਟ 'ਚ ਪੰਜਾਬ ਦੇ 6 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ 'ਚ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅਤੇ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਤੋਂ ਪਰਨੀਤ ਕੌਰ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਜਦਕਿ ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ- ਗੈਂਗਸਟਰ ਗੋਲਡੀ ਬਰਾੜ ਨੇ ਹੁਣ ਰੂਸ 'ਚ ਖੇਡੀ ਖੂਨੀ ਖੇਡ, ਭੂਪੀ ਰਾਣਾ ਗੈਂਗ ਦੇ ਮੈਂਬਰ ਦਾ ਸਿਰ ਵੱਢ ਕੇ ਕਰਵਾਇਆ ਕਤਲ
ਇਸੇ ਤਰ੍ਹਾਂ 'ਆਪ' ਵੱਲੋਂ ਵੀ 8 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਸੀ, ਜਿਸ 'ਚ ਪਾਰਟੀ ਨੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (ਅੰਮ੍ਰਿਤਸਰ), ਮੰਤਰੀ ਲਾਲਜੀਤ ਸਿੰਘ ਭੁੱਲਰ (ਖਡੂਰ ਸਾਹਿਬ), ਮੰਤਰੀ ਗੁਰਮੀਤ ਸਿੰਘ ਖੁੱਡੀਆਂ (ਬਠਿੰਡਾ), ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (ਸੰਗਰੂਰ), ਮੰਤਰੀ ਡਾ. ਬਲਬੀਰ ਸਿੰਘ (ਪਟਿਆਲਾ), ਕਰਮਜੀਤ ਅਨਮੋਲ (ਫਰੀਦਕੋਟ) ਤੇ ਗੁਰਪ੍ਰੀਤ ਸਿੰਘ (ਫਤਿਹਗੜ੍ਹ ਸਾਹਿਬ) ਨੂੰ ਉਮੀਦਵਾਰ ਐਲਾਨਿਆ ਸੀ। ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ ਸੀ ਪਰ ਉਹ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।
ਇਸ ਤੋਂ ਕੁਝ ਦਿਨ ਬਾਅਦ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਵੀ ਜਾਰੀ ਕੀਤੀ ਗਈ ਸੀ, ਜਿਸ 'ਚ ਪਾਰਟੀ ਨੇ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਰਾਜਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਸੀ। ਇਸ ਸਮੇਂ ਜਲੰਧਰ ਅਤੇ ਲੁਧਿਆਣਾ ਪੰਜਾਬ ਦੀਆਂ ਹਾਟ ਸੀਟਾਂ ਬਣੀਆਂ ਹੋਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਲੁਧਿਆਣਾ ਤੋਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਅਤੇ ਜਲੰਧਰ ਤੋਂ ਸੁਸ਼ੀਲ ਰਿੰਕੂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਕਿਸ ਉਮੀਦਵਾਰ ਨੂੰ ਮੈਦਾਨ 'ਚ ਉਤਾਰਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਗਾ ਜ਼ਿਲ੍ਹੇ 'ਚ ਵਾਪਰਿਆ ਭਿਆਨਕ ਹਾਦਸਾ, ਪਿਕਅੱਪ ਤੇ ਆਟੋ ਦੀ ਜ਼ਬਰਦਸਤ ਟੱਕਰ 'ਚ 3 ਲੋਕਾਂ ਦੀ ਮੌਤ
NEXT STORY