ਚੰਡੀਗੜ੍ਹ (ਵੈੱਬ ਡੈਸਕ/ਅੰਕੁਰ): ਨਵਜੋਤ ਸਿੰਘ ਸਿੱਧੂ ਦੀ ਪੰਜਾਬ ਦੀ ਸਿਆਸਤ 'ਚ ਵਾਪਸੀ ਨੂੰ ਲੈ ਕੇ ਮਾਹੌਲ ਭਖਣਾ ਸ਼ੁਰੂ ਵੀ ਹੋ ਗਿਆ ਹੈ। ਬੀਤੇ ਦਿਨੀਂ ਸਿੱਧੂ ਵੱਲੋਂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਸਿਆਸਤ ਵਿਚ ਮੁੜ ਸਰਗਰਮ ਹੋਣ ਦੇ ਚਰਚੇ ਤੇਜ਼ ਹੋ ਗਏ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਦੇ ਮੁੜ ਰਾਜਨੀਤੀ ’ਚ ਸਰਗਰਮ ਹੋਣ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਕੋਈ ਵੀ ਜਦੋਂ ਵੀ ਚਾਹੇ ਰਾਜਨੀਤੀ ’ਚ ਸ਼ਾਮਲ ਹੋਣ ਜਾਂ ਛੱਡਣ ਲਈ ਆਜ਼ਾਦ ਹੈ। ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਿੱਧੂ ਨੇ ਆਪਣੇ ਹੋਰ ਰੁਝੇਵਿਆਂ ਤੋਂ ਲਾਂਭੇ ਹੋ ਕੇ ਇਕ ਵਾਰ ਫਿਰ ਪੰਜਾਬ ਨੂੰ ਯਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕ੍ਰਿਕਟਰ (ਨਵਜੋਤ ਸਿੱਧੂ) ਤੋਂ ਕੁਝ ਵੀ ਨਵੇਂ ਤੇ ਚੰਗੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ ਨੇ ਆਪਣਾ ਪੁਰਾਣਾ ਏਜੰਡਾ ਦੁਹਰਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਕਰਨਾ। ਉਨ੍ਹਾਂ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਆਪਣਾ ਨਵਾਂ ਰਾਜਨੀਤਕ ਸਫ਼ਰ ਸ਼ੁਰੂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਹੋ ਗਿਆ ਬੰਦ, ਸੜਕਾਂ 'ਤੇ ਪੱਸਰਿਆ ਸੰਨਾਟਾ
NEXT STORY