ਚੰਡੀਗੜ੍ਹ- ਬੀਤੇ ਦਿਨੀਂ ਵਧ ਰਹੀ ਗਰਮੀ ਦੇ ਕਾਰਨ ਪੰਜਾਬ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਸੀ। ਪਰ ਹੁਣ ਗਰਮੀ ਦੇ ਪ੍ਰਕੋਪ ਤੋਂ ਬੱਚਿਆਂ ਨੂੰ ਬਚਾਉਣ ਲਈ ਪੰਜਾਬ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ 'ਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸਕੂਲੀ ਬੱਚਿਆਂ ਨੂੰ ਛੁੱਟੀਆਂ ਰਹਿਣਗੀਆਂ, ਜਦਕਿ ਵਿਭਾਗ ਦੇ ਟੀਚਿੰਗ/ਨਾਨਟੀਚਿੰਗ ਕਾਡਰ ਦੇ ਸੰਬੰਧਤ ਅਧਿਕਾਰੀ/ਕਰਮਚਾਰੀ ਚੋਣ ਡਿਊਟੀ ਅਤੇ ਚੋਣਾਂ ਸਬੰਧੀ ਵਿਵਸਥਾ ਵਿਚ ਲੱਗੀ ਡਿਊਟੀ ਨਿਭਾਉਣਾ ਯਕੀਨੀ ਬਣਾਉਣਗੇ।
ਪਰ ਕਈ ਪ੍ਰਾਈਵੇਟ ਸਕੂਲ ਸਰਕਾਰੀ ਐਲਾਨ ਦੇ ਬਾਵਜੂਦ ਆਪਣੀ ਮਨਮਾਨੀ ਕਰਦੇ ਹਨ ਤੇ ਆਪਣੀ ਮਰਜ਼ੀ ਨਾਲ ਹੀ ਸਕੂਲਾਂ 'ਚ ਛੁੱਟੀਆਂ ਕਰ ਕੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਇਸ ਨੋਟੀਫਿਕੇਸ਼ਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਅਕਾਉਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ ਤੇ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।
ਉਨ੍ਹਾਂ ਨੇ ਆਪਣੀ ਇਸ ਪੋਸਟ 'ਚ ਲਿਖਿਆ ਹੈ ਕਿ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਸਾਰੇ ਪ੍ਰਾਈਵੇਟ ਸਕੂਲਾਂ 'ਤੇ ਵੀ ਲਾਗੂ ਹੈ। ਉਹ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਦੀ ਗ਼ਲਤਫਹਿਮੀ 'ਚ ਨਾ ਰਹਿਣ। ਇਸ ਤਰ੍ਹਾਂ ਉਨ੍ਹਾਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਇਨ੍ਹਾਂ ਆਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ- CM ਮਾਨ ਦੇ ਦਖ਼ਲ ਤੋਂ ਬਾਅਦ ਕਿਸਾਨਾਂ ਨੇ ਖ਼ਤਮ ਕੀਤਾ 'ਰੇਲ ਰੋਕੋ' ਅੰਦੋਲਨ
NEXT STORY