ਚੰਡੀਗੜ੍ਹ- ਅੱਜ ਮੋਹਾਲੀ 'ਚ ਇਕ ਵੱਡਾ ਹਾਦਸਾ ਹੋਇਆ ਸੀ, ਜਿੱਥੋਂ ਦੇ ਪਿੰਡ ਸੋਹਾਣਾ ਦੀ ਫਿਰਨੀ ਤੋਂ ਬਾਹਰ ਸੈਣੀ ਫਾਰਮ ਤੋਂ ਕੁਝ ਦੂਰੀ 'ਤੇ ਸਥਿਤ ਇਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਜਾਣਕਾਰੀ ਅਨੁਸਾਰ ਇੱਥੇ ਇਕ ਜਿੰਮ ਚਲਾਇਆ ਜਾ ਰਿਹਾ ਸੀ ਤੇ ਇਮਾਰਤ ਡਿੱਗਣ ਕਾਰਨ ਇਸ ਇਮਾਰਤ ਦੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਜਤਾਉਂਦੇ ਹੋਏ ਆਪਣੇ 'ਐਕਸ' ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ, ''ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤਾਇਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ ਵੀ ਕਰਾਂਗੇ। ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।''
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤੈਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ…
— Bhagwant Mann (@BhagwantMann) December 21, 2024
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਗਰ ਨਿਗਮ ਚੋਣਾਂ : ਪਟਿਆਲਾ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ
NEXT STORY