ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ’ਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ’ਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜ਼ਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ’ਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ
ਭਗਵੰਤ ਸਿੰਘ ਮਾਨ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DAP ਦੀ ਕਿੱਲਤ ਦੌਰਾਨ DC ਦਾ ਵੱਡਾ ਬਿਆਨ, ਕਿਹਾ- 'ਜ਼ਿਲ੍ਹੇ 'ਚ ਖਾਦ ਦੀ ਕੋਈ ਕਮੀ ਨਹੀਂ...'
NEXT STORY