ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ 'ਤੇ ਗਏ ਪੀ. ਸੀ. ਐੱਸ. ਅਫ਼ਸਰਾਂ ਲਈ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਮਾਨ ਵੱਲੋਂ ਹੜਤਾਲ 'ਤੇ ਗਏ ਪੀ. ਸੀ. ਐੱਸ. ਅਫ਼ਸਰਾਂ ਨੂੰ ਅੱਜ ਦੁਪਹਿਰ 2 ਵਜੇ ਤੱਕ ਡਿਊਟੀ 'ਤੇ ਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਅਫ਼ਸਰ ਡਿਊਟੀ 'ਤੇ ਨਹੀਂ ਆਏ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਰਾਹਤ, ਇਨ੍ਹਾਂ 3 ਜ਼ਿਲ੍ਹਿਆਂ 'ਚ ਸ਼ਰਤਾਂ ਨਾਲ ਮਿਲੀ 'ਮਾਈਨਿੰਗ' ਦੀ ਇਜਾਜ਼ਤ
ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ। ਭਾਵੇਂ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ ਸਬੰਧੀ। ਉਨ੍ਹਾਂ ਕਿਹਾ ਕਿ ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਮੁੱਖ ਮੰਤਰੀ ਵੱਲੋਂ ਇਸ ਹੜਤਾਲ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਵੱਲੋਂ ਪੀ. ਸੀ. ਐੱਸ. ਅਫ਼ਸਰਾਂ ਦੀ ਹੜਤਾਲ 'ਤੇ ਸਖ਼ਤ ਨੋਟਿਸ ਲਿਆ ਹੈ। ਮੁੱਖ ਸਕੱਤਰ ਨੇ ਸਮੂਹ ਪੀ. ਸੀ. ਐੱਸ. ਅਫ਼ਸਰਾਂ ਨੂੰ ਵਾਰਨਿੰਗ ਨੋਟਿਸ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਇਹ ਵੀ ਕਿਹਾ ਹੈ ਕਿ ਪੀ. ਸੀ. ਐੱਸ. ਅਫ਼ਸਰਾਂ ਨਾਲ ਕੋਈ ਵੀ ਮੀਟਿੰਗ ਹੁਣ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਦੇ ਧਰਨਿਆਂ ਦਾ ਮਾਮਲਾ ਪੁੱਜਾ ਹਾਈਕੋਰਟ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਹਾਲ ਹੀ 'ਚ ਰਿਸ਼ਵਤ ਲੈਣ ਦੇ ਦੋਸ਼ 'ਚ ਆਰ. ਟੀ. ਏ. ਲੁਧਿਆਣਾ ਨਰਿੰਦਰ ਧਾਲੀਵਾਲ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ 'ਚ 3 ਦਿਨਾਂ ਦਾ ਰਿਮਾਂਡ ਮਿਲਣ ਤੋਂ ਬਾਅਦ ਹੁਣ ਨਰਿੰਦਰ ਧਾਲੀਵਾਲ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਆਰ. ਟੀ. ਓ. ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੀ ਸੋਮਵਾਰ ਤੋਂ ਪੂਰੇ ਪੰਜਾਬ 'ਚ ਪੀ. ਸੀ. ਐੱਸ. ਅਧਿਕਾਰੀ ਹੜਤਾਲ 'ਤੇ ਚੱਲ ਰਹੇ ਹਨ। ਹੜਤਾਲ 'ਤੇ ਗਏ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਰਿੰਦਰ ਸਿੰਘ ਧਾਲੀਵਾਲ ਨੂੰ ਗੈਰ-ਕਾਨੂੰਨੀ ਢੰਗ ਨਾਲ ਅਤੇ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਗਲਤ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦਾ ਆਗਾਜ਼, ਰਾਹੁਲ ਗਾਂਧੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ (ਤਸਵੀਰਾਂ)
NEXT STORY