ਚੰਡੀਗੜ੍ਹ (ਵੈੱਬ ਡੈਸਕ, ਸਾਗਰ) : ਪੰਜਾਬ 'ਚ ਗੰਨ ਕਲਚਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ. ਜੀ. ਪੀ. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਗੰਨ ਕਲਚਰ ਨੂੰ ਲੈ ਕੇ ਕੋਈ ਵੀ ਐੱਫ. ਆਈ. ਆਰ. ਨਾ ਕੀਤੀ ਜਾਵੇ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਡੀ. ਜੀ. ਪੀ. ਵੱਲੋਂ ਸਾਰਿਆਂ ਨੂੰ ਅਗਲੇ 72 ਘੰਟਿਆਂ (3 ਦਿਨ) ਤੱਕ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ : ਪਤਨੀ ਨੇ ਪਤੀ ਨਾਲ ਜੋ ਕਾਰਾ ਕੀਤਾ, ਪੂਰੇ ਪਿੰਡ ਦੇ ਪੈਰਾਂ ਹੇਠੋਂ ਖ਼ਿਸਕ ਗਈ ਜ਼ਮੀਨ (ਵੀਡੀਓ)
ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ 'ਚ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਕਿਸੇ ਵੀ ਕੰਟੈਂਟ ਨੂੰ ਲੈ ਕੇ ਐੱਫ. ਆਈ. ਆਰ. ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ 'ਤੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਅਜਿਹੀ ਸਮੱਗਰ ਨੂੰ ਹਟਾ ਸਕਣ।
ਇਹ ਵੀ ਪੜ੍ਹੋ : ਪੰਜਾਬ 'ਚ 'ਡੇਂਗੂ' ਦੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ, ਮੋਹਾਲੀ ਜ਼ਿਲ੍ਹੇ 'ਚ ਸਭ ਤੋਂ ਵੱਧ ਕਹਿਰ
ਦੱਸਣਯੋਗ ਹੈ ਕਿ ਗੰਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖ਼ਤੀ ਅਪਣਾਈ ਹੋਈ ਹੈ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੁਲਤਾਨਪੁਰ ਲੋਧੀ 'ਚ ਭਰਾ ਮਾਰੂ ਲੜਾਈ, ਚੱਲੇ ਤੇਜ਼ਧਾਰ ਹਥਿਆਰ, ਘਰ 'ਚ ਰੱਖਿਆ ਹੈ ਧੀ ਦਾ ਵਿਆਹ
NEXT STORY