ਚੰਡੀਗੜ੍ਹ/ਪਟਿਆਲਾ (ਅੰਕੁਰ) : ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਜ਼ਿਲ੍ਹੇ ’ਚ ਰੀਤਖੇੜੀ ਲਿੰਕ ਸੜਕ ਬਣਾਉਣ ’ਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਸੜਕ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਸੜਕ ਦੇ ਨਮੂਨੇ ਲੈਣ ਤੋਂ ਬਾਅਦ ਸੜਕ ਬਣਾਉਣ ’ਚ ਤੈਅ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਪਟਿਆਲਾ ਜ਼ਿਲ੍ਹੇ ’ਚ ਬਣ ਰਹੀ ਪਟਿਆਲਾ ਸਰਹਿੰਦ ਸੜਕ ਦਾ ਵੀ ਨਿਰੀਖਣ ਕੀਤਾ ਤੇ ਅਧਿਕਾਰੀਆਂ ਨੂੰ ਸੜਕ ਦੇ ਨਮੂਨਿਆਂ ਦੀ ਲੈਬਾਰਟਰੀ ਤੋਂ ਜਾਂਚ ਕਰਵਾਉਣ ਲਈ ਕਿਹਾ।
ਇਹ ਵੀ ਪੜ੍ਹੋ : ਲਾਇਸੈਂਸ ਹੋ ਜਾਵੇਗਾ ਰੱਦ! ਅਸਲਾ ਧਾਰਕਾਂ ਲਈ ਵੱਡਾ ALERT, ਅੱਜ ਸ਼ਾਮ 5 ਵਜੇ ਤੋਂ ਪਹਿਲਾਂ...
ਉਨ੍ਹਾਂ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ’ਚ ਰੁੜਕੀ ਤੋਂ ਰਿਉਣਾ ਪਲੈਨ ਰੋਡ ਦੀ ਵੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ’ਚ ਵੀ ਇਸ ਅਚਨਚੇਤ ਜਾਂਚ ਨੂੰ ਜਾਰੀ ਰੱਖਣਗੇ ਕਿਉਂਕਿ ਉਹ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਨ ਕਿ ਜਨਤਕ ਪੈਸੇ ਦੀ ਸਹੀ ਵਰਤੋਂ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਇਤਿਹਾਸ ’ਚ ਸਭ ਤੋਂ ਵੱਡੇ ਸੜਕ ਬਣਾਉਣ ਦੇ ਕੰਮ ਨੂੰ ਸ਼ੁਰੂ ਕੀਤਾ ਹੈ, ਜਿਸ ’ਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਬਣਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦੇ ਅੰਤ ਤੱਕ ਸੂਬਾ ਸਰਕਾਰ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ’ਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 44,920 ਕਿਲੋਮੀਟਰ ਸੜਕਾਂ ਬਣਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ 111 ਬਲਾਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਇਆ ਹੋਸ਼ ਉਡਾ ਦੇਣ ਵਾਲਾ ਖ਼ੁਲਾਸਾ, ਪੰਜਾਬੀ ਹੋ ਜਾਣ ਅਲਰਟ
ਮੁੱਖ ਮੰਤਰੀ ਦਾ ਉੱਡਣ ਦਸਤਾ ਸੜਕਾਂ ਦੀ ਗੁਣਵੱਤਾ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਘਟੀਆ ਸਮੱਗਰੀ ਦੀ ਵਰਤੋਂ ਬਾਰੇ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੁੱਝ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਘਟੀਆ ਕੰਮ ਕਰਦਾ ਪਾਇਆ ਜਾਂਦਾ ਹੈ ਜਾਂ ਜੇਕਰ ਕੋਈ ਮੁਲਾਜ਼ਮ ਇਸ ’ਚ ਸ਼ਾਮਲ ਹੁੰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਰਦਾਤਾਵਾਂ ਦੇ ਪੈਸੇ ਦੀ ਤਰਕ ਸੰਗਤ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ ਤੇ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
NEXT STORY