ਚੰਡੀਗੜ੍ਹ : ਪੂਰੀ ਦੁਨੀਆ 'ਚ ਅੱਜ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਮੰਦਰਾਂ 'ਚ ਰੌਣਕਾਂ ਲੱਗੀਆਂ ਹੋਈਆਂ ਹਨ। ਭਗਤ ਸ਼ਿਵ ਭੋਲੇ ਦੇ ਰੰਗ 'ਚ ਰੰਗੇ ਹੋਏ ਨਜ਼ਰ ਆ ਰਹੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਵੀ ਸੂਬਾ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੀ ਵਧਾਈ ਦਿੱਤੀ ਗਈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਔਰਤਾਂ ਨੂੰ ਸ਼ਮੂਲੀਅਤ ਦਾ ਦਿੱਤਾ ਸੱਦਾ (ਵੀਡੀਓ)
ਮੁੱਖ ਮੰਤਰੀ ਮਾਨ ਆਪਣੇ ਪਰਿਵਾਰ ਸਮੇਤ ਮੋਹਾਲੀ ਦੇ ਫੇਜ਼-11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਣੇ ਭੋਲੇਨਾਥ ਨੂੰ ਮੱਥਾ ਟੇਕਿਆ ਅਤੇ ਪੂਜਾ-ਅਰਚਨਾ ਕੀਤੀ।
ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ 'ਤੇ ਰਵਨੀਤ ਬਿੱਟੂ ਨੇ ਭੋਲੇਨਾਥ ਦੀ ਕੀਤੀ ਪੂਜਾ, ਲੋਕ ਸਭਾ ਚੋਣਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬੀਆਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਸਭ ਨੂੰ ਮਹਾਸ਼ਿਵਰਾਤਰੀ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤਨੀ ਨੂੰ ਸ਼ਰੀਕੇ 'ਚ ਰਹਿੰਦਾ ਵਿਅਕਤੀ ਕਰਦਾ ਸੀ ਪ੍ਰੇਸ਼ਾਨ, ਦੁਖੀ ਹੋ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ
NEXT STORY