ਜਲੰਧਰ (ਮਜ਼ਹਰ)-ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦੇਣ ਲਈ ਗੁਲਾਬ ਦੇਵੀ ਰੋਡ ਈਦਗਾਹ ਪਹੁੰਚਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 9 ਵਜੇ ਈਦਗਾਹ ਪਹੁੰਚਣਗੇ ਤੇ ਈਦ-ਉਲ-ਫਿਤਰ ਦੀ ਨਮਾਜ਼ ਤੋਂ ਬਾਅਦ ਮੁਸਲਿਮ ਭਾਈਚਾਰੇ ਨੂੰ ਸੰਬੋਧਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਰਿਕਸ਼ੇ ਵਾਲੇ ਬਜ਼ੁਰਗ ਦੀ ਤਕਦੀਰ ਨੇ ਰਾਤੋ-ਰਾਤ ਮਾਰੀ ਪਲਟੀ, ਬਣ ਗਿਆ ਕਰੋੜਪਤੀ
ਮੁੱਖ ਮੰਤਰੀ ਪਹਿਲੀ ਵਾਰ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਈਦਗਾਹ ਪਹੁੰਚਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਮਨੀ ਚੋਣ ਦੇ ਮੱਦੇਨਜ਼ਰ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਜਲੰਧਰ ਆਏ ਸਨ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਲਗਾਤਾਰ ਜਲੰਧਰ ’ਚ ਆ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਦੀ ਰਣਨੀਤੀ ਨੂੰ ਲੈ ਕੇ ਖੁੱਲ੍ਹ ਕੇ ਬੋਲੇ ਫਤਿਹਜੰਗ ਸਿੰਘ ਬਾਜਵਾ (ਵੀਡੀਓ)
ਕਰੋੜਾਂ ਦੀ ਬੋਗਸ ਬਿਲਿੰਗ, ਫਰਜ਼ੀ ਫਰਮਾਂ ਤੇ GST ਚੋਰੀ ਦਾ ਇਕ ਹੋਰ ਮਾਸਟਰਮਾਈਂਡ ਗ੍ਰਿਫ਼ਤਾਰ
NEXT STORY