ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਬੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ 'ਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐੱਲ. ਈ. ਡੀ. ਲਾਈਟਾਂ ਲਗਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ, ਵਿਜੀਲੈਂਸ ਨੇ ਕੱਸੀ ਕਮਰ
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ 'ਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ। ਇਸ ਮੌਕੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ : ਮੋਹਾਲੀ ਦੇ ਰੌਬਿਨ ਸਿੰਘ ਨੇ ਕੀਤਾ ਕਮਾਲ, ਕੁਸ਼ਤੀ ਨੈਸ਼ਨਲ ਚੈਂਪੀਅਨਸ਼ਿਪ-2023 'ਚ ਜਿੱਤਿਆ ਸੋਨ ਤਮਗਾ
ਸੋਸ਼ਲ ਮੀਡੀਆ 'ਤੇ ਪਾਈ ਪੋਸਟ
ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾਉਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਲਗਾਈ ਗਈ ਹੈ, ਤਾਂ ਜੋ ਸਕੱਤਰੇਤ 'ਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ 'ਤੇ ਲੱਗਣ। ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ ਸਹਿਬਾਨ ਸਹੀ ਸੋਚ ਤੇ ਸਹੀ ਫ਼ੈਸਲੇ ਲੈਣ ਦੀ ਤਾਕਤ ਬਖ਼ਸ਼ਦੇ ਰਹਿਣ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਗਾ ਜ਼ਿਲ੍ਹੇ ’ਚ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ, ਧਾਰਾ 144 ਵੀ ਲਾਗੂ
NEXT STORY