ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਜਾਣਿਆਂ ਤੇ ਹਸਪਤਾਲ ਦੇ ਸਟਾਫ ਦੀਆਂ ਸਮੱਸਿਆਵਾਂ ਨੂੰ ਸੁਣਿਆ। ਹਸਪਤਾਲ 'ਚ ਦਾਖ਼ਲ ਮਰੀਜ਼ਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ ਤੇ ਮੁੱਖ ਮੰਤਰੀ ਨੇ ਸਮੱਸਿਆਂਵਾਂ ਹੱਲ ਕਰਨ ਲਈ ਹਸਪਤਾਲ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ।
ਭਗਵੰਤ ਮਾਨ ਨੇ ਹਰ ਇਕ ਮਰੀਜ਼ ਕੋਲ ਜਾ ਕੇ ਉਸ ਦਾ ਹਾਲ ਜਾਣਿਆ। ਮੁੱਖ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਸਪਤਾਲ 'ਚ ਜਿਹੜੀਆਂ ਕਮੀਆਂ ਹਨ ਉਸ ਬਾਰੇ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਜਲਦ ਤੋਂ ਜਲਦ ਇਨ੍ਹਾਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ ਤੇ ਹਸਪਤਾਲ ਲਈ ਜਲਦ ਨਵੀਆਂ ਤਕਨੀਕਾਂ ਵਾਲੀਆਂ ਮਸ਼ੀਨਾਂ ਮੰਗਵਾਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ।
ਭਗਵੰਤ ਮਾਨ ਕੇਜਰੀਵਾਲ ਦੇ ਹਵਾਈ ਸਫਰ ਲਈ ਸਰਕਾਰੀ ਖਜ਼ਾਨੇ ’ਚੋਂ ਕਰੋੜਾਂ ਰੁਪਏ ਕਿਉਂ ਖਰਚ ਰਹੇ : ਅਕਾਲੀ ਦਲ
NEXT STORY