ਐੱਸ. ਏ. ਐੱਸ. ਨਗਰ (ਮੁਹਾਲੀ) : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਵਿੱਚੋਂ ਸੂਬੇ ਦਾ ਬਣਦਾ ਹਿੱਸਾ ਅਤੇ ਪੇਂਡੂ ਵਿਕਾਸ ਫੰਡਾਂ (ਆਰ.ਡੀ.ਐੱਫ.) ਦੇ ਬਕਾਏ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ। ਮੁੱਖ ਮੰਤਰੀ ਨੇ ਅੱਜ ਇੱਥੇ ਝੋਨੇ ਦੀ ਪਰਾਲੀ ਦੇ ਪ੍ਰਭਾਵੀ ਪ੍ਰਬੰਧਨ ਲਈ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ’ਚ ਯੋਗਦਾਨ ਪਾਉਣ ਲਈ ਸੂਬਿਆਂ ਦੀ ਵਿੱਤੀ ਸਥਿਰਤਾ ਦੀ ਲੋੜ 'ਤੇ ਜ਼ੋਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਕੁਲਦੀਪ ਧਾਲੀਵਾਲ ਦਾ ਅਹਿਮ ਬਿਆਨ, ਆਬਾਦਕਾਰਾਂ ਨੂੰ ਬਣਾਇਆ ਜਾਵੇਗਾ ਜ਼ਮੀਨਾਂ ਦੇ ਮਾਲਕ
ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਦੇਸ਼ ਦੇ ਵਿਕਾਸ ਵਿਚ ਵਿਆਪਕ ਅਤੇ ਅਸਰਦਾਰ ਭੂਮਿਕਾ ਨਿਭਾਉਣ ਲਈ ਤਾਕਤਾਂ ਦੇਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨੂੰ ਟੈਕਸਾਂ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਦਾ ਬਕਾਇਆ ਹਿੱਸਾ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਸ ਮੁੱਦੇ ਨੂੰ ਢੁੱਕਵੇਂ ਮੰਚ 'ਤੇ ਚੁੱਕਣ ਲਈ ਕੇਂਦਰੀ ਵਾਤਾਵਰਣ ਮੰਤਰੀ ਭੁਪਿੰਦਰ ਯਾਦਵ ਦੇ ਦਖ਼ਲ ਦੀ ਮੰਗ ਕੀਤੀ। ਝੋਨੇ ਦੀ ਪਰਾਲੀ ਨੂੰ ਅਸਾਸਾ ਦੱਸਦਿਆਂ ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਦੇ ਖਤਰੇ ਦੇ ਪ੍ਰਬੰਧਨ ਲਈ ਟਿਕਾਊ ਵਿਧੀ ਵਿਕਸਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਸ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਕਿਹਾ ਕਿ ਇਹ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਠੋਸ ਢੰਗ-ਤਰੀਕਿਆਂ ਦੀ ਘਾਟ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪਹਿਲਾਂ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ ਕਿਉਂ ਜੋ ਇਸ ਦਾ ਖਮਿਆਜ਼ਾ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਪਰਾਲੀ ਦੀ ਖਰੀਦ ਨੂੰ ਯਕੀਨੀ ਬਣਾ ਕੇ ਇਸ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਜ ਯੋਜਨਾ ਤਿਆਰ ਕਰਕੇ ਆਪਸੀ ਸਹਿਯੋਗ ਕਰਨ ਦੀ ਲੋੜ ਹੈ। ਵਰਬੀਓ ਕੰਪਨੀ ਦੀ ਮਿਸਾਲ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਕੰਪਨੀ ਨੇ 47 ਹਜ਼ਾਰ ਏਕੜ ਵਿਚ ਪਰਾਲੀ ਨੂੰ ਸੰਭਾਲਣ ਦਾ ਬੀੜਾ ਚੁੱਕਿਆ ਹੈ ਅਤੇ ਅਜਿਹੀਆਂ ਕੰਪਨੀਆਂ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੋਏ ਸੇਵਾ-ਮੁਕਤ, ਨਗਰ ਕੌਂਸਲ ਤੋਂ ਕੀਤੀ ਸੀ ਮੰਗ
ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੱਸਿਆ ਨਾਲ ਨਿਪਟਣ ਲਈ ਸੂਬਾ ਸਰਕਾਰ ਨੇ ਖੇਤੀ ਵਿਭਿੰਨਤਾ ਨੂੰ ਪ੍ਰੇਰਿਤ ਕਰਨ ਵਾਸਤੇ ਸਾਰੀਆਂ ਫਸਲਾਂ ਦੇ ਨਿਸ਼ਚਿਤ ਭਾਅ ਦੀ ਵੱਡੀ ਜ਼ਿੰਮੇਵਾਰੀ ਪਹਿਲਾਂ ਹੀ ਚੁੱਕੀ ਹੋਈ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਵਿਰੁੱਧ ਐੱਫ.ਆਈ.ਆਰ. ਦਰਜ ਕਰਨਾ ਇਸ ਸਮੱਸਿਆ ਨਾਲ ਨਜਿੱਠਣ ਦਾ ਹੱਲ ਨਹੀਂ ਹੈ ਕਿਉਂਕਿ ਇਸ ਵਿੱਚ ਸਮਾਜਿਕ ਤੌਰ ਉੱਤੇ ਨਮੋਸ਼ੀ ਜੁੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਪੂਰੀ ਤਰ੍ਹਾਂ ਖੇਤੀ 'ਤੇ ਨਿਰਭਰਤਾ ਹੀ ਕਿਸਾਨ ਖੁਦਕੁਸ਼ੀਆਂ ਦਾ ਮੁੱਖ ਕਾਰਨ ਹੈ। ਕੇਂਦਰੀ ਮੰਤਰੀ ਨੂੰ ਸੂਬੇ ਦੀ ਅਮੀਰ ਵਿਰਾਸਤ ਬਾਰੇ ਯਾਦ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਆਜ਼ਾਦੀ ਸੰਗਰਾਮ ਦੇ ਬਹਾਦਰ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜ਼ੰਜੀਰਾਂ ਤੋਂ ਮੁਕਤ ਹੋਣ ਲਈ ਮਿਸਾਲੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤੱਥ ਰਿਕਾਰਡ 'ਤੇ ਹੈ ਕਿ ਜਿਨ੍ਹਾਂ ਮਹਾਨ ਦੇਸ਼ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਉਨ੍ਹਾਂ ’ਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੰਜਾਬੀ ਸਭ ਤੋਂ ਅੱਗੇ ਹਨ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਫੁਲਕਾਰੀ, ਬੂਟਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਿਤ ਕੀਤਾ।
ਮੰਤਰੀ ਕੁਲਦੀਪ ਧਾਲੀਵਾਲ ਦਾ ਅਹਿਮ ਬਿਆਨ, ਆਬਾਦਕਾਰਾਂ ਨੂੰ ਬਣਾਇਆ ਜਾਵੇਗਾ ਜ਼ਮੀਨਾਂ ਦੇ ਮਾਲਕ
NEXT STORY