ਅੰਮ੍ਰਿਤਸਰ (ਰਮਨਦੀਪ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮ ਭਾਰਤ-ਪਾਕਿਸਤਾਨ ਦੀ ਅਟਾਰੀ-ਵਾਹਗਾ ਸਰਹੱਦ 'ਤੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਉਨ੍ਹਾਂ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਤੇ ਦਿੱਲੀ ਦੇ LG ਵਿਨੇ ਕੁਮਾਰ ਸਕਸੈਨਾ ਵੀ ਜਵਾਨਾਂ ਨੂੰ ਮਿਲੇ ਤੇ ਉਨ੍ਹਾਂ ਦਾ ਹੌਸਲਾ ਵਧਾਇਆ।
ਇਹ ਵੀ ਪੜ੍ਹੋ : ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ 'ਚ 4,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਾਹਗਾ ਬਾਰਡਰ, ਅੰਮ੍ਰਿਤਸਰ ਵਿਖੇ ਜਵਾਨਾਂ ਦੀ ਪਰੇਡ ਵੇਖਣ ਦਾ ਸਬੱਬ ਬਣਿਆ, ਸਾਨੂੰ ਇਹ ਵੇਖ ਕੇ ਖੁਸ਼ੀ ਹੋਈ ਕਿ ਸਾਡੇ ਜਵਾਨ ਬਾਰਡਰ 'ਤੇ ਜੋਸ਼, ਜਜ਼ਬੇ ਤੇ ਜਨੂੰਨ ਨਾਲ ਡਟੇ ਹੋਏ ਹਨ। ਪਰੇਡ ਵੇਖਣ ਦੂਰੋਂ-ਨੇੜਿਓਂ ਚੱਲ ਕੇ ਆਏ ਲੋਕਾਂ ਦਾ ਵੀ ਦੇਸ਼ ਪ੍ਰਤੀ ਪਿਆਰ ਤੇ ਉਤਸ਼ਾਹ ਵੇਖਦਿਆਂ ਹੀ ਬਣਦਾ ਸੀ। ਉਨ੍ਹਾਂ ਕਿਹਾ ਕਿ ਭਲਕੇ ਹੋਣ ਵਾਲੀ ਨਾਰਥ ਜ਼ੋਨ ਕਾਊਂਸਿਲ ਦੀ ਮੀਟਿੰਗ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ, ਇਸ ਲਈ ਸਾਰੇ ਮਹਿਮਾਨਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ 'ਚ 4,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
NEXT STORY