ਜਲੰਧਰ/ਨਵਾਂਸ਼ਹਿਰ (ਵੈੱਬ ਡੈਸਕ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਅੱਜ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਭਗੰਵਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਹ ਵੀ ਪੜ੍ਹੋ: ਰਾਜਵੀਰ ਜਵੰਦਾ ਦਾ CM ਭਗਵੰਤ ਮਾਨ ਨੇ ਜਾਣਿਆ ਹਾਲ, ਸਿਹਤ ਬਾਰੇ ਦਿੱਤੀ ਵੱਡੀ ਅਪਡੇਟ

ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸਿਜਦਾ ਕੀਤਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਪਹਿਰਾ ਦਿੰਦੇ ਰਹਿਣ ਦਾ ਅਹਿਦ ਲਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ' ਦੀ ਉਸਾਰੀ ਦੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣਾ ਸਾਡਾ ਫ਼ਰਜ਼ ਹੈ। ਸਾਡੀ ਕੌਮ ਦੇ ਸੂਰਮੇ ਸਾਡੇ ਦਿਲਾਂ 'ਚ ਹਮੇਸ਼ਾ ਜਿਉਂਦੇ ਰਹਿਣਗੇ।


ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: NRI ਮਹਿਲਾ ਦੀ ਵਾਇਰਲ ਵੀਡੀਓ ਨਾਲ ਮਚੀ ਤਰਥੱਲੀ!
NEXT STORY