ਪਟਿਆਲਾ (ਵੈੱਬ ਡੈਸਕ): ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਕੀਤੀ ਗਈ ਕਾਨਫ਼ਰੰਸ ਦੌਰਾਨ ਆਪਣੀ ਸਿਆਸੀ ਪਾਰਟੀ 'ਅਕਾਲੀ ਦਲ (ਵਾਰਿਸ ਪੰਜਾਬ ਦੇ)' ਦਾ ਐਲਾਨ ਕੀਤਾ ਗਿਆ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਬੇਹੱਦ ਅਹਿਮ ਹੋਵੇਗਾ ਅੱਜ ਦਾ ਦਿਨ
ਪਟਿਆਲਾ ਵਿਖੇ ਹੋਟਲ ਰਨ ਬਾਸ ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਜਦੋਂ ਪੱਤਰਕਾਰਾਂ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਣਾਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਪਾਰਟੀ ਬਣਾਉਣ ਦਾ ਹੱਕ ਹੈ ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਬਹੁਤ ਸਾਰੀਆਂ ਪਾਰਟੀਆਂ ਰਜਿਸਟਰਡ ਹਨ। ਉਹ ਅੱਗੇ ਕੀ ਏਜੰਡਾ ਲੈ ਕੇ ਆਉਂਦੇ ਹਨ, ਉਸ ਏਜੰਡੇ ਨੂੰ ਲੋਕ ਪਸੰਦ ਕਰਦੇ ਹਨ ਜਾ ਨਹੀਂ ਇਹ ਲੋਕਾਂ 'ਤੇ ਹੀ ਨਿਰਭਰ ਕਰਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਅਕਸਰ ਆਖ਼ਦੇ ਰਹਿੰਦੇ ਹਨ ਕਿ ਪੰਜਾਬ ਦੀ ਧਰਤੀ ਬਹੁਤ ਜ਼ਰਖੇਜ਼ ਤੇ ਉਪਜਾਊ ਹੈ, ਇੱਥੇ ਜੋ ਮਰਜ਼ੀ ਬੀਜ ਲਓ ਉਹ ਉੱਗ ਪੈਂਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ ਉੱਗਦੇ। ਇੱਥੇ 2 ਭਾਈਚਾਰਿਆਂ ਨੂੰ ਲੜਵਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਹਰ ਕੋਸ਼ਿਸ਼ ਅਸਫ਼ਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਅਗਵਾਈ ਕਰਨ ਵਾਲਾ ਸੂਬਾ ਹੈ। ਇੱਥੋਂ ਦੇ ਲੋਕ ਬਹੁਤ ਸਿਆਣੇ ਹਨ ਕਿਉਂਕਿ ਇਹ ਬਹੁਤ ਕੁਝ ਹੰਡਾਅ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਈਨਾ ਡੋਰ ਨੂੰ ਸਟੋਰ ਕਰਨ ਅਤੇ ਵਰਤਣ ’ਤੇ ਪੂਰਨ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
NEXT STORY