ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਰੱਦ ਕਰਨ ਬਾਰੇ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਜਵਾਬ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਆਪਣੀ ਚਿੱਠੀ 'ਚ ਕਿਹਾ ਹੈ ਕਿ ਪੀ. ਏ. ਯੂ. ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੀ. ਏ. ਯੂ. ਦੇ ਬੋਰਡ ਵੱਲੋਂ ਕੀਤੀ ਜਾਂਦੀ ਹੈ ਅਤੇ ਪਹਿਲਾਂ ਕਦੇ ਵੀ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਰਾਜਪਾਲ ਤੋਂ ਮਨਜ਼ੂਰੀ ਨਹੀਂ ਲਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਲਈ ਡਾ. ਸਤਬੀਰ ਸਿੰਘ ਗੋਸਲ ਨੂੰ ਕਾਨੂੰਨ ਅਨੁਸਾਰ ਨਿਯੁਕਤ ਕੀਤਾ ਗਿਆ ਹੈ, ਜਿਵੇਂ ਕਿ ਪਹਿਲਾਂ ਹੁੰਦਾ ਹੈ।
ਇਹ ਵੀ ਪੜ੍ਹੋ : ਹਸਪਤਾਲ 'ਚ ਰੋਂਦਾ ਵਿਅਕਤੀ ਪੈਰੀਂ ਪਿਆ ਤਾਂ CM ਮਾਨ ਨੇ ਘੁੱਟ ਕੇ ਸੀਨੇ ਨਾਲ ਲਾ ਲਿਆ, ਭਾਵੁਕ ਕਰ ਦੇਵੇਗੀ ਇਹ ਵੀਡੀਓ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਡਾ. ਸਤਬੀਰ ਸਿੰਘ ਗੋਸਲ ਬਹੁਤ ਜਾਣੇ-ਪਛਾਣੇ ਵਿਗਿਆਨੀ ਹਨ। ਇਸ ਲਈ ਅਜਿਹੇ ਵਿਅਕਤੀ ਨੂੰ ਹਟਾਉਣ ਦੇ ਰਾਜਪਾਲ ਦੇ ਹੁਕਮਾਂ 'ਤੇ ਪੰਜਾਬੀਆਂ 'ਚ ਭਾਰੀ ਗੁੱਸਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬੀਆਂ ਵੱਲੋਂ ਭਾਰੀ ਬਹੁਮਤ ਨਾਲ ਚੁਣੀ ਸਰਕਾਰ ਦੇ ਕੰਮਾਂ 'ਚ ਤੁਸੀਂ ਵਾਰ-ਵਾਰ ਦਖ਼ਲ-ਅੰਦਾਜ਼ੀ ਕਰ ਰਹੇ ਹੋ, ਜਿਸ ਕਾਰਨ ਪੰਜਾਬੀ ਦੁਖ਼ੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਤੁਸੀਂ ਵਿਧਾਨ ਸਭਾ ਦਾ ਇਜਲਾਸ ਬੁਲਾਉਣ 'ਚ ਰੁਕਾਵਟ ਪਾਈ, ਫਿਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀ. ਸੀ. ਦੀ ਨਿਯੁਕਤੀ ਰੱਦ ਕਰ ਦਿੱਤੀ ਅਤੇ ਹੁਣ ਪੀ. ਏ. ਯੂ. ਦੇ ਵੀ. ਸੀ. ਦੀ ਨਿਯੁਕਤੀ ਰੱਦ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਨਕਲੀ DSP ਦੇ ਨਸ਼ਾ ਤਸਕਰ ਰਾਣੋ ਨਾਲ ਜੁੜੇ ਤਾਰ, ਪੁਲਸ ਜਾਂਚ ਦੌਰਾਨ ਹੋਣਗੇ ਵੱਡੇ ਖ਼ੁਲਾਸੇ
ਉਨ੍ਹਾਂ ਕਿਹਾ ਕਿ ਮੈਂ ਦਿਨ-ਰਾਤ ਲੋਕਾਂ ਲਈ ਕੰਮ ਕਰ ਰਿਹਾ ਹਾਂ ਅਤੇ ਜੇਕਰ ਕੋਈ ਵਿਅਕਤੀ ਲੋਕਾਂ ਦੀ ਸਰਕਾਰ ਦੇ ਕੰਮਾਂ 'ਚ ਰੁਕਾਵਟ ਪੈਦਾ ਕਰਦਾ ਹੈ ਤਾਂ ਲੋਕ ਬਰਦਾਸ਼ਤ ਨਹੀਂ ਕਰਦੇ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਤੁਹਾਨੂੰ ਕਈ ਵਾਰ ਮਿਲਿਆ ਹਾਂ ਅਤੇ ਤੁਸੀਂ ਵਧੀਆ ਇਨਸਾਨ ਹੋ। ਉਨ੍ਹਾਂ ਕਿਹਾ ਕਿ ਤੁਸੀਂ ਅਜਿਹੇ ਕੰਮ ਨਹੀਂ ਕਰ ਸਕਦੇ। ਤੁਹਾਨੂੰ ਇਹ ਸਭ ਗਲਤ ਕੰਮ ਕਰਨ ਲਈ ਕੌਣ ਆਖਦਾ ਹੈ? ਉਹ ਪਿੱਠ ਪਿੱਛੇ ਰਹਿੰਦੇ ਹਨ, ਬਦਨਾਮ ਤੁਸੀਂ ਹੁੰਦੇ ਹੋ। ਅਖ਼ੀਰ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਰਾਜਪਾਲ ਨੂੰ ਬੇਨਤੀ ਕਰਦੇ ਹਨ ਕਿ ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ, ਜਿਹੜੇ ਤੁਹਾਡੇ ਤੋਂ ਗਲਤ ਕੰਮ ਕਰਵਾ ਰਹੇ ਹਨ। ਇਹ ਲੋਕ ਪੰਜਾਬ ਦਾ ਭਲਾ ਨਹੀਂ ਚਾਹੁੰਦੇ। ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ ਕਿ ਕ੍ਰਿਪਾ ਕਰਕੇ ਤੁਸੀਂ ਚੁਣੀ ਹੋਈ ਸਰਕਾਰ ਨੂੰ ਆਪਣਾ ਕੰਮ ਕਰਨ ਦਿਓ।
ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਨੇ ਪਤੀ ਨਵਜੋਤ ਸਿੱਧੂ ਦੇ ਜਨਮਦਿਨ 'ਤੇ ਕੱਟਿਆ ਕੇਕ, ਮਾਨ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
SGPC ਦੇ ਜਨਰਲ ਇਜਲਾਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਦਿੱਤੇ ਇਹ ਸੰਕੇਤ
NEXT STORY