ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਦਿੜ੍ਹਬਾ ਵਿਖੇ ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅੱਜ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ 'ਚ ਰੋਡ ਸ਼ੋਅ ਕੱਢਿਆ । ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਵੀ ਇਸ ਹਲਕੇ ਵਿਚ ਆਇਆ ਹਾਂ ਲੋਕਾਂ ਨੇ ਦੁੱਗਣਾ ਪਿਆਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਲੋਕਾਂ ਦੇ ਹੱਕ 'ਚ ਹੀ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ
ਮੁੱਖ ਮੰਤਰੀ ਮਾਨ ਨੇ ਕਿਹਾ ਕਿ 3 ਮਹੀਨਿਆਂ ਦੇ ਕਾਰਜਕਾਲ ਨੂੰ ਦੇਖ ਕੇ ਵਿਰੋਧੀ ਧਿਰ ਬੌਖਲਾ ਗਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਲਗਾਤਾਰ ਇਕ ਗੱਲ ਬੋਲ ਰਹੇ ਹਨ ਕਿ ਮਾਨ ਤੋਂ ਸਰਕਾਰ ਨਹੀਂ ਚੱਲ ਰਹੀ ਅਤੇ ਸੂਬੇ ਲਈ ਮੁੱਖ ਮੰਤਰੀ ਮਾਨ ਕੁਝ ਨਹੀਂ ਕਰ ਰਿਹਾ। 'ਆਪ' ਨੇ ਦਿੱਲੀ 'ਚ ਸਰਕਾਰ ਚਲਾਈ ਹੈ। 'ਆਪ' ਨੂੰ ਦਿੱਲੀ 'ਚ 9 ਸਾਲ ਹੋ ਗਏ ਹਨ, ਇਸ ਲਈ ਸਾਡੀ ਪਾਰਟੀ ਨੂੰ ਸਰਕਾਰ ਚੰਗੀ ਤਰ੍ਹਾਂ ਚਲਾਉਣੀ ਆਉਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ 'ਚ ਹੁਣ ਤੱਕ ਕਈ ਭ੍ਰਿਸ਼ਟਾਚਾਰੀ ਅੰਦਰ ਕੀਤੇ ਜਾ ਚੁੱਕੇ ਹਨ ਅਤੇ ਕਈਆਂ ਨੂੰ ਅੰਦਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਥੋੜ੍ਹਾ ਸਮਾਂ ਚਾਹੀਦਾ ਹੈ ਅਤੇ ਸਾਡੀ ਸਰਕਾਰ ਪੰਜਾਬ ਲਈ ਬਹੁਤ ਕੁਝ ਕਰਨ ਵਾਲੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ ਜੋ ਗੈਂਗਸਟਰਾਂ ਦਾ ਬੋਲ-ਬਾਲਾ ਇਸ ਵੇਲੇ ਚੱਲ ਰਿਹਾ ਹੈ ਇਹ ਪੁਰਾਣੀਆਂ ਪਾਰਟੀਆਂ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਅਕਾਲੀ ਦਲ ਅਤੇ ਕਾਂਗਰਸ ਨੇ ਹੀ ਬਣਾਏ ਹਨ ਪਰ ਪੰਜਾਬ 'ਚ ਇਨ੍ਹਾਂ ਦਾ ਸਫਾਇਆ ਮਾਨ ਸਰਕਾਰ ਕਰੇਗੀ। ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ, ਕੇਵਲ ਸਿੰਘ ਢਿੱਲੋਂ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਵੀ ਘੇਰੇ 'ਚ ਲਿਆ ਹੈ।
ਇਹ ਵੀ ਪੜ੍ਹੋ-ਇਹ ਵੀ ਪੜ੍ਹੋ- ਜਾਣੋ ਪੰਜਾਬ ਦੇ ਕਿਸ ਸ਼ਹਿਰ ਤੋਂ ਕਿਹੜੇ ਸਮੇਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ
ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਆਪ' ਉਮੀਦਵਾਰ ਗੁਰਮੇਲ ਸਿੰਘ ਨੂੰ ਪਿਆਰ ਅਤੇ ਆਪਣੇ ਸਹਿਯੋਗ ਨਾਲ ਵੱਧ ਤੋਂ ਵੱਧ ਵੋਟਾਂ ਪਾਓ ਤਾਂ ਜੋ ਆਉਣ ਵਾਲੇ ਸਮੇਂ 'ਚ ਉਹ ਵੀ ਪਾਰਲੀਮੈਂਟ 'ਚ ਪੰਜਾਬ ਦੀ ਆਵਾਜ਼ ਨੂੰ ਕਾਇਮ ਕਰ ਸਕੇ।
ਇਹ ਵੀ ਪੜ੍ਹੋ- ਨਵੀਂ ਆਬਾਕਾਰੀ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਸ਼ਰਾਬ ਦੇ ਠੇਕੇਦਾਰ ਆਹਮੋ-ਸਾਹਮਣੇ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮ੍ਰਿਤਕ ਜਾਨਵਰਾਂ ਦੇ ਨਿਬੇੜੇ ਦਾ ਮਾਮਲਾ : ਜਲਦ ਸ਼ੁਰੂ ਹੋਵੇਗਾ ਪੰਜਾਬ ਦਾ ਪਹਿਲਾ 'ਕਾਰਕਸ ਯੂਟੀਲਾਈਜ਼ੇਸ਼ਨ ਪਲਾਂਟ'
NEXT STORY