ਜਲੰਧਰ/ਦਿੱਲੀ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਹੋਈ ਰੇਡ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ ''ਅੱਜ ਦਿੱਲੀ ਪੁਲਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ 'ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ।ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ।''
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ। ਇਸ ਸਿਲਸਿਲੇ ਵਿੱਚ ਭਗਵੰਤ ਮਾਨ ਦਿੱਲੀ ਵਿੱਚ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕ੍ਰਾਈਮ ਬਰਾਂਚ ਨੇ ਨਾਜਾਇਜ਼ ਹਥਿਆਰਾਂ ਸਮੇਤ ਇਕ ਮੁਲਜ਼ਮ ਕੀਤਾ ਗ੍ਰਿਫ਼ਤਾਰ
NEXT STORY