ਚੰਡੀਗੜ੍ਹ (ਬਿਊਰੋ) : ਪੰਜਾਬ ’ਚ ਹੋ ਰਹੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ’ਚ ਜਿਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ, ਉਥੇ ਸਪੈਸ਼ਲ ਗਿਰਦਾਵਰੀ ਹਫ਼ਤੇ ਦੇ ਅੰਦਰ ਕਰਕੇ ਰਿਪੋਰਟ ਦੇਣ ਲਈ ਨਿਰਦੇਸ਼ ਦੇ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ : ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਨੇ ਮਚਾਇਆ ਕਹਿਰ, ਕਈ ਘਰ ਹੋਏ ਢਹਿ-ਢੇਰੀ (ਵੀਡੀਓ)
ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਤੇ ਹੌਸਲਾ ਤੇ ਯਕੀਨ ਰੱਖੋ ਸਰਕਾਰ ਤੁਹਾਡੇ ਨਾਲ ਹੈ। ਜ਼ਿਕਰਯੋਗ ਹੈ ਕਿ ਬੇਮੌਸਮੇ ਮੀਂਹ ਤੇ ਗੜੇਮਾਰੀ ਨੇ ਵੱਡੀ ਪੱਧਰ ’ਤੇ ਤਬਾਹੀ ਮਚਾਉਂਦਿਆਂ ਫਸਲਾਂ ਦਾ ਨੁਕਸਾਨ ਕੀਤਾ ਹੈ। ਫਾਜ਼ਿਲਕਾ ’ਚ ਆਏ ਚੱਕਰਵਾਤੀ ਤੂਫ਼ਾਨ ਨੇ ਕਈ ਘਰ ਢਹਿ-ਢੇਰੀ ਤੇ ਕਿੰਨੂਆਂ ਦੇ ਬਾਗ ਤਬਾਹ ਕਰ ਦਿੱਤੇ।
ਇਹ ਖ਼ਬਰ ਵੀ ਪੜ੍ਹੋ : ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ’ਤੇ ਸਾਬਕਾ ਕੇਂਦਰੀ ਮੰਤਰੀ ਡਾ. ਅਸ਼ਵਨੀ ਕੁਮਾਰ ਦਾ ਅਹਿਮ ਬਿਆਨ
NEXT STORY