ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦੌਰਾਨ ਸਾਰੇ ਵਿਧਾਇਕ ਮੌਜੂਦ ਸਨ। ਮੀਟਿੰਗ ਦੌਰਾਨ 31 ਮਾਰਚ ਦੀ ਰੈਲੀ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨੂੰ 31 ਦੀ ਰੈਲੀ 'ਚ ਵੱਡਾ ਇਕੱਠ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਉਹ ਚੱਟਾਨ ਵਾਂਗ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਨ ਅਤੇ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਹਰਕਤਾਂ ਖ਼ਿਲਾਫ਼ ਆਵਾਜ਼ ਚੁੱਕਦੇ ਰਹਾਂਗੇ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ (ਵੀਡੀਓ)
ਦੱਸਣਯੋਗ ਹੈ ਕਿ ਜਿਸ ਦਿਨ ਕੇਜਰੀਵਾਲ ਦੀ ਗ੍ਰਿਫ਼ਤਾਰੀ ਹੋਈ ਸੀ, ਉਸ ਦੇ ਅਗਲੇ ਦਿਨ ਵੀ ਪੰਜਾਬ ਦੇ ਕਈ ਵੱਡੇ ਮੰਤਰੀ ਦਿੱਲੀ ਪੁੱਜ ਗਏ ਸਨ ਅਤੇ ਧਰਨਾ ਦਿੱਤਾ ਸੀ, ਜਿਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਸੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦਾ ਕੀ ਸਟੈਂਡ ਹੈ, ਇਸ ਬਾਰੇ ਵੀ ਮੀਟਿੰਗ 'ਚ ਵਿਚਾਰ-ਚਰਚਾ ਹੋਈ ਹੈ।
ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਪੰਜਾਬ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, ਵਿਭਾਗ ਨੇ ਕਰ ਦਿੱਤੀ ਭਵਿੱਖਬਾਣੀ
ਦੱਸਣਯੋਗ ਹੈ ਕਿ ਈ. ਡੀ. ਨੇ ਮਨੀ ਲਾਂਡਰਿੰਗ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸੇ ਵੇਲੇ ਉਨ੍ਹਾਂ ਵਲੋਂ ਜੇਲ੍ਹ ਤੋਂ ਹੀ ਦਿੱਲੀ ਦੀ ਸਰਕਾਰ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਹੇ ਜੇਲ੍ਹ 'ਚ ਰਹਿੰਦੇ ਹੋਏ ਕੇਜਰੀਵਾਲ ਨੇ ਸ਼ਹਿਰ ਦੇ ਕੁੱਝ ਇਲਾਕਿਆਂ 'ਚ ਪਾਣੀ, ਸੀਵਰ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪੀੜਤ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਪਹੁੰਚੇ ਸੁਨੀਲ ਜਾਖੜ
NEXT STORY