ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਸੀ. ਆਈ. ਐੱਸ. ਐੱਫ. ਅਤੇ ਬੀ. ਬੀ. ਐੱਮ. ਬੀ. ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਧਮਾਕੇਦਾਰ ਭਾਸ਼ਣ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੀ. ਬੀ. ਐੱਮ. ਬੀ. ਇਕ ਸਫ਼ੈਦ ਹਾਥੀ ਹੈ, ਜਿਸ ਦਾ 60 ਫ਼ੀਸਦੀ ਖ਼ਰਚਾ ਪੰਜਾਬ ਸਰਕਾਰ ਦਿੰਦੀ ਹੈ, ਫਿਰ ਵੀ ਬੀ. ਬੀ. ਐੱਮ. ਪੀ. ਪੰਜਾਬ ਸਰਕਾਰ ਖ਼ਿਲਾਫ਼ ਅਦਾਲਤ 'ਚ ਚਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬੀ. ਬੀ. ਐੱਮ. ਬੀ. ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Punjab : ਵੱਡੀ ਸਕੀਮ ਲਈ ਵਿਦਿਆਰਥੀਆਂ ਦੇ DOCUMENTS ਤਿਆਰ ਰੱਖਣ ਦੇ ਹੁਕਮ, ਜਲਦੀ ਹੀ...
ਸੀ. ਆਈ. ਐੱਸ. ਐੱਫ. ਦਾ ਵੀ ਬਹੁਤ ਜ਼ਿਆਦਾ ਖ਼ਰਚਾ ਪੈ ਰਿਹਾ ਹੈ ਅਤੇ ਸੂਬੇ ਲਈ ਇਹ ਜ਼ਰੂਰੀ ਵੀ ਨਹੀਂ ਹੈ, ਸਗੋਂ ਡੈਮਾਂ ਦੀ ਪੰਜਾਬ ਪੁਲਸ ਸੁਰੱਖਿਆ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪਠਾਨਕੋਟ 'ਤੇ ਵੀ ਹਮਲਾ ਹੋਇਆ ਸੀ ਤਾਂ ਕੇਂਦਰ ਸਰਕਾਰ ਨੇ ਉੱਥੇ ਤਾਇਨਾਤ ਕੀਤੀ ਮਿਲਟਰੀ ਲਈ ਸਾਨੂੰ ਕਰੋੜਾਂ ਦਾ ਬਿੱਲ ਭੇਜ ਦਿੱਤਾ ਸੀ ਅਤੇ ਅਸੀਂ ਕਿਹਾ ਸੀ ਕਿ ਮਿਲਟਰੀ 'ਚ ਵੀ ਤਾਂ ਪੰਜਾਬ ਦੇ ਹੀ ਮੁੰਡੇ ਹਨ ਅਤੇ ਤੁਸੀਂ ਸਾਨੂੰ ਸਾਡੇ ਹੀ ਮੁੰਡੇ ਕਿਰਾਏ 'ਤੇ ਦੇਵੋਗੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ : ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਭਲਕੇ ਤੱਕ ਮੁਲਤਵੀ (ਵੀਡੀਓ)
ਮੁੱਖ ਮੰਤਰੀ ਨੇ ਕਿਹਾ ਕਿ ਮੈਂ ਕੇਂਦਰ ਨੂੰ ਪੁੱਛਿਆ ਸੀ ਕਿ ਕੀ ਪਠਾਨਕੋਟ ਦੇਸ਼ ਦਾ ਹਿੱਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਤਾਂ ਸਿਰਫ ਮਰਨ ਨੂੰ ਰੱਖੇ ਹੋਏ ਹਾਂ। ਉਨ੍ਹਾਂ ਨੇ ਕੇਂਦਰ 'ਤੇ ਵਰ੍ਹਦਿਆਂ ਕਿਹਾ ਕਿ ਸਾਡੇ ਨਾਲ ਅਜਿਹੀਆਂ ਗੱਲਾਂ ਨਾ ਕਰੋ। ਅਸੀਂ ਜੇਕਰ ਕਾਰਗਿਲ ਦੀ ਰਾਖੀ ਕਰ ਸਕਦੇ ਹਾਂ ਤਾਂ ਨੰਗਲ ਡੈਮ ਦੀ ਵੀ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪਾਣੀ ਨਹੀਂ ਹੈ ਅਤੇ ਨਾ ਹੀ ਅਸੀਂ ਪਾਣੀ ਦੇਵਾਂਗੇ। ਉਨ੍ਹਾਂ ਨੇ ਸੀ. ਆਈ. ਐੱਸ. ਐੱਫ. ਨੂੰ ਪੰਜਾਬ ਅੰਦਰ ਐਂਟਰੀ ਨਾ ਦੇਣ ਦੇ ਪ੍ਰਸਤਾਵ ਨੂੰ ਪਾਸ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਅਸੀਂ ਜੇਕਰ ਬਾਰਡਰਾਂ ਦੀ ਰਾਖੀ ਕਰ ਸਕਦੇ ਹਾਂ ਅਤੇ ਆਪਣੇ ਡੈਮਾਂ ਦੀ ਵੀ ਰਾਖੀ ਕਰ ਸਕਦੇ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਹਾਦਸਾ : ਪੰਜਾਬ ਤੋਂ ਸ਼ਰਧਾਲੂਆਂ ਨੂੰ ਲੈ ਜਾ ਰਹੀ ਬੱਸ ਖੱਡ 'ਚ ਡਿੱਗੀ, 26 ਲੋਕ ਸਨ ਸਵਾਰ
NEXT STORY