ਹਠੂਰ (ਸਰਬਜੀਤ ਭੱਟੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਜ਼ਿਲ੍ਹਾ ਲੁਧਿਆਣਾ ਦੇ ਇਤਿਹਾਸਕ ਪਿੰਡ ਮਾਣੂੰਕੇ ਵਿਖੇ ਵਿਸ਼ਵ ਪ੍ਰਸਿੱਧ ਸੰਪਰਦਾਇ ਨਾਨਕਸਰ ਕਲੇਰਾਂ ਦੇ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਬਾਬਾ ਨਰਾਇਣ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਸਾਲਾਨਾ ਧਾਰਮਿਕ ਸਮਾਗਮ 'ਚ ਨਤਮਤਸਕ ਹੋਏ।
ਇਸ ਧਾਰਮਿਕ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਨਾਨਕਸਰ ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ, ਭਾਈ ਬਿੰਦਰ ਸਿੰਘ, ਭਾਈ ਜੱਸਾ ਸਿੰਘ, ਭਾਈ ਗੋਰਾ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਚੀਮਾ ਅਤੇ ਕੁਲਤਾਰਨ ਸਿੰਘ ਰਸੂਲਪੁਰ ਵੀ ਹਾਜ਼ਰ ਸਨ।
ਸੰਤ ਬਾਬਾ ਘਾਲਾ ਸਿੰਘ ਨਾਨਕਸਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਰੜਾਂ ਤੋਂ ਨਾਨਕਸਰ ਕਲੇਰਾਂ ਤੱਕ ਸੜਕ ਦੇ ਪੁਨਰ ਨਿਰਮਾਣ ਨੂੰ ਇਕ ਘੰਟੇ ਵਿਚ ਮਨਜ਼ੂਰੀ ਦੇਣ ਲਈ ਧੰਨਵਾਦ ਕੀਤਾ ਅਤੇ ਬਾਬਾ ਘਾਲਾ ਸਿੰਘ ਨੇ ਇਲਾਕੇ ਦੀਆਂ ਟੁੱਟੀਆਂ ਸੜਕਾਂ ਨੂੰ ਤੁਰੰਤ ਬਣਾਉਣ ਲਈ ਮਾਤਾ ਹਰਪਾਲ ਕੌਰ ਜੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ।
ਧਾਰਮਿਕ ਸਮਾਗਮ 'ਚ ਨਤਮਸਤਕ ਹੁੰਦਿਆਂ ਮਾਤਾ ਹਰਪਾਲ ਕੌਰ ਨੇ ਕਿਹਾ ਕਿ ਨਾਨਕਸਰ ਕਲੇਰਾਂ ਦੀ ਪਵਿੱਤਰ ਧਰਤੀ ਜਿੱਥੇ ਮਹਾਂਪੁਰਸ਼ ਧੰਨ ਧੰਨ ਬਾਬਾ ਨੰਦ ਸਿੰਘ ਜੀ ਨੇ ਤਪ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਨਾਲ ਸੰਗਤਾਂ ਨੂੰ ਜੋੜ ਕੇ ਗੁਰਸਿੱਖੀ ਜੀਵਨ ਧਾਰਨ ਲਈ ਪ੍ਰੇਰਿਆ ਅਤੇ ਹੁਣ ਮੌਜੂਦਾ ਮੁੱਖੀ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜ ਰਹੇ ਹਨ ਅਤੇ ਵੱਡੀਆਂ ਧਾਰਮਿਕ ਤੇ ਸਮਾਜਿਕ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਸੰਤ ਘਾਲਾ ਸਿੰਘ ਨੂੰ ਵਲੋਂ ਮਾਤਾ ਹਰਪਾਲ ਕੌਰ ਅਤੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਭਾਸ਼ਣ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਿਹਾ 'Aliens', ਬੋਲੇ- ''ਉਹ ਖਾ ਜਾਣਗੇ ਤੁਹਾਨੂੰ''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ ਮਾਂ, ਘਰ ਆ ਕੇ ਪੁੱਤ ਨੂੰ ਮ੍ਰਿਤਕ ਵੇਖਿਆ ਤਾਂ ਉੱਡ ਗਏ ਹੋਸ਼
NEXT STORY