ਚੰਡੀਗੜ੍ਹ (ਬਿਊਰੋ) : ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸ਼ਰਾਬ ਘਪਲੇ ਮਾਮਲੇ 'ਚ 16 ਅਪ੍ਰੈਲ ਨੂੰ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸ਼ਰਾਬ ਘਪਲੇ ਮਾਮਲੇ 'ਚ ਸ਼ੁੱਕਰਵਾਰ ਨੂੰ ਸੀ.ਬੀ.ਆਈ. ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਜੀ ਦੀ ਆਵਾਜ਼ ਨੂੰ ਦਬਾਉਣਾ ਬਹੁਤ ਮੁਸ਼ਕਿਲ ਹੈ.. ਸੱਚ ਬੋਲਣ ਵਾਲੇ ਲੋਕਾਂ ਦੇ ਦਿਲਾਂ ’ਚ ਜਗ੍ਹਾ ਬਣਾਉਂਦੇ ਹਨ.. ਲੋਕਾਂ ਦੇ ਦਿਲਾਂ ’ਚੋਂ ਕੋਈ ਕਿਸੇ ਨੂੰ ਡਿਲੀਟ ਨਹੀਂ ਕਰ ਸਕਦਾ.. ਅਸੀਂ ਚੱਟਾਨ ਦੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ।"
ਇਹ ਵੀ ਪੜ੍ਹੋ : ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਸੀ। ਉਨ੍ਹਾਂ ਪ੍ਰੈੱਸ ਕਾਨਫਰੰਸ 'ਚ ਭਾਜਪਾ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਪਰ ਕੇਜਰੀਵਾਲ ਕਿਸੇ ਕੋਲੋਂ ਡਰਨ ਵਾਲੇ ਨਹੀਂ ਹਨ। ਕੇਜਰੀਵਾਲ ਨੇ ਸ਼ੁੱਕਰਵਾਰ ਯਾਨੀ ਅੱਜ ਹੀ ਈ.ਡੀ. 'ਤੇ ਆਬਕਾਰੀ ਨੀਤੀ ਮਾਮਲੇ 'ਚ ਅਦਾਲਤ ਨੂੰ ਝੂਠੇ ਸਬੂਤਾਂ ਨਾਲ ਗੁੰਮਰਾਹ ਕਰਨ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ : ਤਿਹਾੜ ਜੇਲ੍ਹ 'ਚ ਗੈਂਗਵਾਰ, ਦਿੱਲੀ ਦੇ ਗੈਂਗਸਟਰ ਪ੍ਰਿੰਸ ਤੇਵਤੀਆ ਦਾ ਕਤਲ
ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ 26 ਫਰਵਰੀ ਨੂੰ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਉਥੇ ਹੀ ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਨੇ 9 ਮਾਰਚ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨਹੀਂ ਮਿਲੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
CM ਮਾਨ ਨੇ ਖੁਰਾਲਗੜ੍ਹ ਨੇੜੇ ਹਾਦਸਿਆਂ ’ਚ ਮਾਰੇ ਗਏ ਸ਼ਰਧਾਲੂਆਂ ਦੇ ਵਾਰਿਸਾਂ ਲਈ ਕੀਤਾ ਇਹ ਐਲਾਨ
NEXT STORY